Pitbull Bulldog Banned- Dog Lovers ਲਈ ਵੱਡੀ ਖ਼ਬਰ, ਭਾਰਤ 'ਚ ਨਹੀਂ ਖ਼ਰੀਦੇ ਜਾ ਸਕਣਗੇ ਇਹ ਖਤਰਨਾਕ ਕੁੱਤੇ
ਨੈਸ਼ਨਲ ਡੈਸਕ : ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ਵਿੱਚ ਕੁੱਤਿਆਂ ਦੇ ਹਮਲੇ ਵਧਦੇ ਜਾ ਰਹੇ ਹਨ। ਕਈ ਲੋਕਾਂ 'ਤੇ ਕੁੱਤਿਆਂ ਨੇ ਹਮਲਾ ਕੀਤਾ ਹੈ, ਜਿਨ੍ਹਾਂ 'ਚ ਛੋਟੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਦੀ ਜਾਨ ਚਲੀ ਗਈ ਹੈ। ਇਸ ਲਈ ਸਰਕਾਰ ਨੇ ਖਤਰਨਾਕ ਕੁੱਤਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।
ਸਰਕਾਰ ਨੇ ਪਿਟਬੁਲ ਤੇ ਬੁਲਡੌਗ ਵਰਗੇ ਮਨੁੱਖਾਂ ਲਈ ਖਤਰਨਾਕ ਕੁੱਤਿਆਂ ਦੇ ਆਯਾਤ, ਪ੍ਰਜਨਨ ਅਤੇ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਰਾਜਾਂ ਨੂੰ ਅਜਿਹੇ ਕੁੱਤਿਆਂ ਦੀ ਵਿਕਰੀ ਅਤੇ ਪ੍ਰਜਨਨ ਲਈ ਲਾਇਸੈਂਸ ਅਤੇ ਪਰਮਿਟ ਦੇਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਹਨ।
ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੇਂਦਰ ਸਰਕਾਰ ਖਤਰਨਾਕ ਕੁੱਤਿਆਂ ਦੀ ਬਰੀਡਿੰਗ 'ਤੇ ਐਕਸ਼ਨ ਮੋਡ 'ਚ ਹੈ। ਕੇਂਦਰ ਸਰਕਾਰ ਨੇ ਅਜਿਹੇ ਖਤਰਨਾਕ ਕੁੱਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ 'ਚ ਪਿਟਬੁੱਲ, ਰੋਟਵੀਲਰ, ਟੈਰੀਅਰ, ਵੁਲਫ ਡਾਗ ਅਤੇ ਮਾਸਟਿਫ ਸ਼ਾਮਲ ਹਨ। ਇਨ੍ਹਾਂ ਦੇ ਆਯਾਤ, ਪ੍ਰਜਨਨ ਅਤੇ ਖਰੀਦ-ਵੇਚ 'ਤੇ ਪਾਬੰਦੀ ਲਗਾਉਣ ਲਈ ਰਾਜਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਆਪਣੇ ਰਾਜ ਦੀਆਂ ਸਥਾਨਕ ਸੰਸਥਾਵਾਂ ਨਾਲ ਗੱਲ ਕਰਨ ਅਤੇ ਪਾਬੰਦੀ ਨੂੰ ਲਾਗੂ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਸਾਰੇ ਸਟੇਕਹੋਲਡਰਾਂ ਨਾਲ ਗੱਲ ਕਰਨ ਤੋਂ ਬਾਅਦ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ।
ਜਿਨ੍ਹਾਂ ਲੋਕਾਂ ਕੋਲ ਪਹਿਲਾਂ ਹੀ ਇਨ੍ਹਾਂ ਨਸਲਾਂ ਦੇ ਕੁੱਤੇ ਹਨ, ਉਨ੍ਹਾਂ ਦੀ ਨਸਬੰਦੀ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ, ਤਾਂ ਜੋ ਉਹ ਨਸਲ ਨਾ ਕਰ ਸਕਣ। ਜਿਨ੍ਹਾਂ ਨਸਲਾਂ 'ਤੇ ਪਾਬੰਦੀ ਲਗਾਉਣ ਦੀ ਗੱਲ ਕੀਤੀ ਗਈ ਹੈ, ਉਨ੍ਹਾਂ ਵਿਚ ਕੁੱਤਿਆਂ ਦੀਆਂ ਦੋ ਦਰਜਨ ਦੇ ਕਰੀਬ ਖ਼ਤਰਨਾਕ ਪ੍ਰਜਾਤੀਆਂ ਸ਼ਾਮਲ ਹਨ। ਜਿਸ ਵਿੱਚ ਪਿਟਬੁੱਲ ਅਤੇ ਰੋਟਵੀਲਰ ਵਰਗੇ ਕੁੱਤੇ ਵੀ ਸ਼ਾਮਲ ਹਨ। ਇਨ੍ਹਾਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਖ਼ਤਰਨਾਕ ਕੁੱਤਿਆਂ ਨੂੰ ਰੱਖਣ 'ਤੇ ਜ਼ਰੂਰੀ ਹੁਕਮ ਜਾਰੀ ਕੀਤੇ ਹਨ।ਪਿਟਬੁੱਲ, ਟੈਰੀਅਰਜ਼, ਅਮਰੀਕਨ ਬੁੱਲਡੌਗ ਅਤੇ ਰੋਟਵੇਲਰ ਵਰਗੀਆਂ ਖ਼ਤਰਨਾਕ ਨਸਲਾਂ ਦੇ ਕੁੱਤਿਆਂ ਨੂੰ ਰੱਖਣ ਦੇ ਲਾਇਸੈਂਸ 'ਤੇ ਪਾਬੰਦੀ ਲਗਾਉਣ ਅਤੇ ਰੱਦ ਕਰਨ ਦੇ ਮੁੱਦੇ 'ਤੇ ਅਦਾਲਤ ਨੇ ਕੇਂਦਰ ਨੂੰ ਨਿਰਦੇਸ਼ ਦਿੱਤੇ ਹਨ। ਸਰਕਾਰ ਨੂੰ ਤਿੰਨ ਮਹੀਨਿਆਂ ਵਿੱਚ ਫੈਸਲਾ ਲੈਣ ਲਈ ਕਿਹਾ ਗਿਆ ਸੀ।
Pitbull Bulldog Banned Big News Dog Lovers Dangerous Dogs India Livepunjabitv Latest News