ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ

ਸੁਖਪਾਲ ਖਹਿਰਾ ਦੀਆਂ ਫੈਸ਼ਨ ਡਿਜਾਈਨਰਾਂ ਨਾਲ ਜੁੜੀਆਂ ਤਾਰਾਂ, ਮਨੀਸ਼ ਮਲਹੋਤਰਾ ਸਣੇ ਹੋਰਾਂ ਨੂੰ ED ਨੇ ਭੇਜੇ ਸੰਮਨ.....

ਸੁਖਪਾਲ ਖਹਿਰਾ ਦੀਆਂ ਫੈਸ਼ਨ ਡਿਜਾਈਨਰਾਂ ਨਾਲ ਜੁੜੀਆਂ ਤਾਰਾਂ, ਮਨੀਸ਼ ਮਲਹੋ


LPTV / Chandigarh

ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਪੰਜਾਬ ਕਾਂਗਰਸ ’ਚ ਸ਼ਾਮਲ ਹੋਏ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ ’ਚ ਦੇਸ਼ ਦੇ ਤਿੰਨ ਨਾਮਵਰ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ ਭੇਜੇ ਹਨ। ਤਿੰਨਾਂ ਫੈਸ਼ਨ ਡਿਜ਼ਾਈਨਰਾਂ ਨੂੰ ਅਗਲੇ ਹਫਤੇ ਦਿੱਲੀ ’ਚ ਸਵਾਲਾਂ ਦੇ ਜਵਾਬ ਦੇਣ ਲਈ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਨ੍ਹਾਂ ਤਿੰਨਾਂ ਫੈਸ਼ਨ ਡਿਜ਼ਾਈਨਰਾਂ ’ਤੇ ਕਾਰਵਾਈ ਸੁਖਪਾਲ ਸਿੰਘ ਖਹਿਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਨਾਲ ਸਬੰਧਤ ਹਨ।

ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਮਾਰਚ ਮਹੀਨੇ ’ਚ ਦੋਸ਼ੀ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ। ਛਾਪੇਮਾਰੀ ਕੀਤੇ ਜਾਣ ਸਮੇਂ ਖਹਿਰਾ ਆਮ ਆਦਮੀ ਪਾਰਟੀ ਤੋਂ ਬਾਗ਼ੀ ਸਨ। ਖਹਿਰਾ ਹਾਲ ਹੀ ’ਚ ਮੁੜ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਈ. ਡੀ. ਨੇ ਦੋਸ਼ ਲਗਾਇਆ ਕਿ ਖਹਿਰਾ ਨਸ਼ਾ ਤਸਕਰੀ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਦਾ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ।

ਹਾਲਾਂਕਿ ਖਹਿਰਾ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਕੇਂਦਰੀ ਏਜੰਸੀ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਦੇ ਖ਼ਿਲਾਫ਼ ਮਾਮਲਾ 2015 ਦੇ ਫਾਜ਼ਿਲਕਾ ਨਸ਼ਾ ਤਸਕਰੀ ਨਾਲ ਸਬੰਧਤ ਹੈ, ਜਿਸ ’ਚ ਸੁਰੱਖਿਆ ਏਜੰਸੀਆਂ ਵਲੋਂ ਅੰਤਰਰਾਸ਼ਟਰੀ ਨਸ਼ਾ ਤਸਕਰਾ ਕੋਲੋਂ 1800 ਗ੍ਰਾਮ ਹੈਰੋਇਨ, 24 ਸੋਨੇ ਦੇ ਬਿਸਕੁਟ, 2 ਹਥਿਆਰ, 26 ਜ਼ਿੰਦਾ ਕਾਰਤੂਸ, ਦੋ ਪਾਕਿਸਤਾਨੀ ਸਿਮ ਜ਼ਬਤ ਕੀਤੇ ਗਏ ਸਨ।

ਸੂਤਰਾਂ ਨੇ ਕਿਹਾ ਕਿ ਏਜੰਸੀ ਨੂੰ ਪਤਾ ਲੱਗਾ ਕਿ ਨਕਦੀ ਸਮੇਤ ਕੁਝ ਭੁਗਤਾਨ ਕਥਿਤ ਡਿਜ਼ਾਈਨਰਾਂ ਨੂੰ ਕੀਤੇ ਗਏ ਸਨ, ਇਸ ਲਈ ਏਜੰਸੀ ਲੈਣ-ਦੇਣ ਦੇ ਬਿਨਾਂ ਸੰਸਕਰਣਾਂ ਨੂੰ ਜਾਣਨਾ ਚਾਹੁੰਦੀ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਏਜੰਸੀ ਨੇ ਦੋਸ਼ ਲਗਾਇਆ ਕਿ ਖਹਿਰਾ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਸਮਰਥਨ ਤੇ ਸਹਾਇਤਾ ਕਰ ਰਿਹਾ ਸੀ।

ED summons Manish Malhotra and others linked to fashion designers of Sukhpal Khaira


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now