ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਯਾਤਰਾ !

ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਤਰੀਕ ਤੋਂ


ਨੈਸ਼ਨਲ ਡੈਸਕ : ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਜਾਣਕਾਰੀ ਮੁਤਾਬਕ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ 29 ਜੂਨ ਤੋਂ ਸਾਲਾਨਾ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਦੀ ਸੰਭਾਵਨਾ ਹੈ। 29 ਜੂਨ ਤੋਂ ਸ਼ੁਰੂ ਹੋਈ ਇਹ 52 ਰੋਜ਼ਾ ਸਾਲਾਨਾ ਤੀਰਥ ਯਾਤਰਾ 19 ਅਗਸਤ ਨੂੰ ਸਮਾਪਤ ਹੋਵੇਗੀ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਪ ਰਾਜਪਾਲ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਚੇਅਰਮੈਨ ਮਨੋਜ ਸਿਨਹਾ ਨੇ ਯਾਤਰਾ ਦੇ ਪ੍ਰਬੰਧਾਂ ਅਤੇ ਤਿਆਰੀਆਂ 'ਤੇ ਚਰਚਾ ਕਰਨ ਲਈ ਰਾਜ ਭਵਨ 'ਚ ਬੈਠਕ ਦੀ ਪ੍ਰਧਾਨਗੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਸਨ ਸ਼੍ਰੀ ਅਮਰਨਾਥ ਯਾਤਰਾ ਦੀ ਤਿਆਰੀ ਸ਼ੁਰੂ ਕਰ ਦੇਵੇਗਾ। ਯਾਤਰਾ ਲਈ ਰਜਿਸਟ੍ਰੇਸ਼ਨ ਅਗਲੇ ਮਹੀਨੇ ਦੇ ਅੰਤ ਤੱਕ ਵੱਖ-ਵੱਖ ਬੈਂਕਾਂ ਦੀਆਂ ਸ਼ਾਖਾਵਾਂ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਯਾਤਰਾ ਆਰਤੀ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਬਾਲਟਾਲ ਅਤੇ ਪਹਿਲਗਾਮ ਮਾਰਗਾਂ ਤੋਂ ਪਿਛਲੇ ਸਾਲ 1 ਜੁਲਾਈ ਨੂੰ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ 4.5 ਲੱਖ ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਸਨ।

Good News Pilgrims Amarnath Yatra Journey Livepunjabitv


Popular Posts
Just Now