ਮੁੰਬਈ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ, ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਗ੍ਰਿਫ਼ਤਾਰ
Admin / National
ਨੈਸ਼ਨਲ ਡੈਸਕ : ਮੁੰਬਈ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਗੁਜਰਾਤ ਦੇ ਭੁਜ ਤੋਂ ਕੀਤੀ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਦੋਵੇਂ ਮੁਲਜ਼ਮ ਗੁਜਰਾਤ ਦੇ ਭੁਜ ਤੋਂ ਫੜੇ ਗਏ ਹਨ। ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਮੁੰਬਈ ਪੁਲਿਸ ਨੇ ਫੜ ਲਿਆ ਹੈ। ਸਲਮਾਨ ਦੇ ਘਰ 'ਤੇ ਗੋਲੀਬਾਰੀ ਤੋਂ ਬਾਅਦ ਦੋਵਾਂ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਸੀ। ਸੋਮਵਾਰ ਦੇਰ ਰਾਤ ਪੁਲਸ ਨੂੰ ਇਸ ਮਾਮਲੇ 'ਚ ਸਫਲਤਾ ਮਿਲੀ।
ਦੱਸ ਦੇਈਏ ਕਿ ਐਤਵਾਰ ਸਵੇਰੇ ਕਰੀਬ 5 ਵਜੇ ਦੋ ਬਾਈਕ ਸਵਾਰ ਹਮਲਾਵਰਾਂ ਨੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਕੀਤੀ ਸੀ। ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਫੇਸਬੁੱਕ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
Shooters Outside Salman Khan s House Were Arrested