PM ਦੀ ਰੈਲੀ ਤੋਂ ਪਹਿਲਾਂ ਸਖ਼ਤ ਸੁਰੱਖਿਆ, ਗੁਜਰਾਤ ਪੁਲਿਸ ਦੀਆਂ 7 ਟੁਕੜੀਆਂ ਪਹੁੰਚੀਆਂ ਜਲੰਧਰ
Admin / National
ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ 'ਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀ ਕਰਨਗੇ। ਪ੍ਰੋਗਰਾਮ ਮੁਤਾਬਕ ਮੋਦੀ 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ 'ਚ ਰੈਲੀਆਂ ਕਰਨਗੇ। ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਰੈਲੀ ਲਈ ਗੁਜਰਾਤ ਪੁਲਿਸ ਦੀਆਂ ਸੱਤ ਵਿਸ਼ੇਸ਼ ਟੁਕੜੀਆਂ ਜਲੰਧਰ ਪਹੁੰਚ ਗਈਆਂ ਹਨ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸ਼ਾਮ ਨੂੰ ਪਟਿਆਲਾ ਵਿੱਚ ਪ੍ਰਨੀਤ ਕੌਰ ਦੇ ਹੱਕ ਵਿੱਚ ਰੈਲੀ ਕਰਨਗੇ। ਦਿਨੇਸ਼ ਸਿੰਘ ਦੁਪਹਿਰ ਨੂੰ ਗੁਰਦਾਸਪੁਰ ਵਿੱਚ ਬੱਬੂ ਦੇ ਹੱਕ ਵਿੱਚ ਅਤੇ ਸ਼ਾਮ ਨੂੰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਜਲੰਧਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਉਹ ਇਨ੍ਹਾਂ ਰੈਲੀਆਂ ਸਬੰਧੀ ਮੀਟਿੰਗ ਕਰਨ ਜਾ ਰਹੇ ਹਨ, ਤਾਂ ਜੋ ਤਿਆਰੀਆਂ ਸ਼ੁਰੂ ਕੀਤੀਆਂ ਜਾ ਸਕਣ।
Tight Security Before PM Rally 7 Units Of Gujarat Police Reached Jalandhar