ਸਿਰਫ 12 ਸਾਲ ਦੇ ਭਰਾ ਨੇ 3 ਸਾਲ ਵੱਡੀ ਭੈਣ ਨੂੰ ਕੀਤਾ ਗਰਭਵਤੀ, ਪੋਰਨ ਦੇਖ ਕੇ ਕੀਤਾ ਜਬਰ ਜਨਾਹ
National
ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਨਾਬਾਲਗ ਲੜਕੇ ਨੇ ਆਪਣੀ ਹੀ 15 ਸਾਲ ਦੀ ਭੈਣ ਨੂੰ ਗਰਭਵਤੀ ਕਰ ਦਿੱਤਾ। ਪੁਲਿਸ ਨੇ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਾਲ ਹੀ ਮਾਮਲਾ ਖੰਡੇਸ਼ਵਰ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਉੱਤਰ ਪ੍ਰਦੇਸ਼ ਤੋਂ ਵੀ ਸਾਹਮਣੇ ਆਇਆ ਹੈ, ਜਿੱਥੇ ਦੋ ਭਰਾਵਾਂ ਨੂੰ ਆਪਣੀ 14 ਸਾਲਾ ਭੈਣ ਨਾਲ ਜਬਰ ਜਨਾਹ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਪੁਲਿਸ ਨੇ 13 ਸਾਲਾ ਲੜਕੇ ਖਿਲਾਫ ਆਪਣੀ 15 ਸਾਲਾ ਭੈਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਹੈ। ਦੋਵੇਂ ਮਾਤਾ-ਪਿਤਾ ਆਪਣੀ ਧੀ ਦੇ ਤਿੰਨ ਮਹੀਨੇ ਦੇ ਗਰਭ ਦਾ ਗਰਭਪਾਤ ਕਰਵਾਉਣ ਲਈ ਹਸਪਤਾਲ ਪੁੱਜੇ ਸਨ। ਇਸ ਕਾਰਨ ਵਾਸ਼ੀ ਜਨਰਲ ਹਸਪਤਾਲ ਨੇ ਮੈਡੀਕੋ ਲੀਗਲ ਕੇਸ ਯਾਨੀ ਐੱਮਐੱਲਸੀ ਪੁਲਿਸ ਨੂੰ ਦਿੱਤੇ ਬਿਆਨ 'ਚ ਪੀੜਤਾ ਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।
ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਦੋਹਾਂ ਨੇ ਪੋਰਨ ਦੇਖਿਆ ਸੀ ਤੇ ਉਸ ਤੋਂ ਬਾਅਦ ਛੋਟੇ ਭਰਾ ਨੇ ਉਸ ਨੂੰ ਗਰਭਵਤੀ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਇੱਕ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਦੋਵਾਂ ਨੇ ਦਸੰਬਰ ਵਿੱਚ ਪਹਿਲੀ ਵਾਰ ਸੈਕਸ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਅਜਿਹਾ ਨਹੀਂ ਹੋ ਸਕੇ। ਇਸ ਤੋਂ ਬਾਅਦ ਜਬਰ ਜਨਾਹ ਦੀ ਘਟਨਾ ਵਾਪਰੀ।
ਉਸ ਨੇ ਕਿਹਾ, 'ਅਗਲੇ ਹੀ ਮਹੀਨੇ ਲੜਕੇ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਜਦਕਿ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪੀੜਤਾ ਨੂੰ ਮਾਹਵਾਰੀ ਨਾ ਆਉਣ 'ਤੇ ਮਾਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਲੜਕੇ ਦੇ ਖਿਲਾਫ ਆਈਪੀਸੀ ਦੀ ਧਾਰਾ 376 ਅਤੇ 376 (2) ਭਾਵ ਭਾਰਤੀ ਦੰਡਾਵਲੀ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ 4, 6, 8 ਅਤੇ 12 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
Only 12yearold Brother Made His 3yearold Sister Pregnant Raped Her After Watching Porn