ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮਜ਼ਦੂਰਾਂ ਨੂੰ ਹੁਣ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਕੰਮ ਤੋਂ ਛੁੱਟੀ, ਤਨਖਾਹ 'ਚ ਨਹੀਂ ਹੋਵੇਗੀ ਕਿਸੇ ਤਰ੍ਹਾਂ ਦੀ ਕੋਈ ਕਟੌਤੀ, ਹੁਕਮ ਜਾਰੀ

ਮਜ਼ਦੂਰਾਂ ਨੂੰ ਹੁਣ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੇਗੀ ਕੰਮ ਤੋਂ ਛ


Admin / National

ਨੈਸ਼ਨਲ ਡੈਸਕ : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਭਿਆਨਕ ਗਰਮੀ ਦੇ ਮੱਦੇਨਜ਼ਰ ਉਪ ਰਾਜਪਾਲ (LG) ਵੀਕੇ ਸਕਸੈਨਾ ਨੇ ਇੱਕ ਵੱਡਾ ਫੈਸਲਾ ਲਿਆ ਹੈ। LG ਨੇ ਹੁਕਮ ਦਿੱਤਾ ਹੈ ਕਿ ਇਸ ਭਿਆਨਕ ਗਰਮੀ ਵਿੱਚ ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੰਮ ਤੋਂ ਛੁੱਟੀ ਮਿਲੇਗੀ। ਇਸ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਟੌਤੀ ਨਹੀਂ ਹੋਵੇਗੀ। 

ਇਸ ਤੋਂ ਇਲਾਵਾ ਉਸਾਰੀ ਵਾਲੀਆਂ ਥਾਵਾਂ 'ਤੇ ਮਜ਼ਦੂਰਾਂ ਲਈ ਪਾਣੀ ਅਤੇ ਨਾਰੀਅਲ ਪਾਣੀ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬੱਸ ਸਟੈਂਡ 'ਤੇ ਘੜਿਆ 'ਚ ਪਾਣੀ ਰੱਖਣ ਲਈ ਵੀ ਕਿਹਾ ਗਿਆ ਹੈ।

ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅਜਿਹੀ ਭਿਆਨਕ ਗਰਮੀ ਵਿੱਚ 'ਸਮਰ ਹੀਟ ਐਕਸ਼ਨ ਪਲਾਨ' ਲਈ ਅਜੇ ਤੱਕ ਕੋਈ ਕਦਮ ਨਾ ਚੁੱਕਣ 'ਤੇ LG ਨੇ ਆਲੋਚਨਾ ਕੀਤੀ ਹੈ। ਦਰਅਸਲ, ਡੀਡੀਏ 20 ਮਈ ਤੋਂ ਅਜਿਹਾ ਕਰ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਦਿੱਲੀ ਜਲ ਬੋਰਡ (ਡੀਜੇਬੀ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਦਿੱਲੀ ਨਗਰ ਨਿਗਮ (ਐਮਸੀਡੀ) ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਲਈ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਇਸ ਮੁੱਦੇ ਸਬੰਧੀ ਤੁਰੰਤ ਮੀਟਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

Workers Will Now Get Leave From Work From 12 Pm To 3 Pm There Will Be No Reduction In Salary Order Issued


Popular Posts
Just Now