Salman Khan - ਸਲਮਾਨ ਦੀ ਕਾਰ 'ਤੇ ਹਮਲਾ ਕਰਨ ਦੀ ਬਣਾ ਰਹੇ ਸੀ ਯੋਜਨਾ, ਮੁੰਬਈ ਪੁਲਿਸ ਨੇ 4 ਵਿਅਕਤੀ ਕੀਤੇ ਗ੍ਰਿਫਤਾਰ
Admin / National
ਨੈਸ਼ਨਲ ਡੈਸਕ : ਮੁੰਬਈ ਪੁਲਿਸ ਨੇ ਇਕ ਵਾਰ ਫਿਰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ 'ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਵੀਂ ਮੁੰਬਈ ਪੁਲਿਸ ਨੇ ਪਨਵੇਲ 'ਚ ਸਲਮਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੇਂਸ ਬਿਸ਼ਨੋਈ ਦੇ ਗਿਰੋਹ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚਾਰਾਂ ਦੀ ਪਛਾਣ ਧਨੰਜੈ ਉਰਫ ਅਜੈ ਕਸ਼ਯਪ, ਗੌਰਵ ਭਾਟੀਆ, ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਵਜੋਂ ਹੋਈ ਹੈ।
ਉਕਤ ਵਿਅਕਤੀਆਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੀ ਯੋਜਨਾ ਵੀ ਬਣਾਈ ਜਾ ਰਹੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ AK-47, M-16 ਅਤੇ AK-92 ਲੈਣ ਦੀ ਕੋਸ਼ਿਸ਼ ਕਰ ਰਹੇ ਸਨ।
ਮਾਮਲੇ 'ਚ ਪੁਲਿਸ ਨੇ ਹੁਣ ਤੱਕ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਗੋਲਡੀ ਬਰਾੜ ਸਮੇਤ 18 ਲੋਕਾਂ ਖਿਲਾਫ ਐੱਫਆਈਆਰ ਦਰਜ ਹੋ ਚੁੱਕੀ ਹੈ।
ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਸਵੇਰੇ 5 ਵਜੇ ਬਾਂਦਰਾ 'ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਗੋਲੀਬਾਰੀ ਕੀਤੀ ਗਈ ਸੀ। ਦੋ ਬਾਈਕ 'ਤੇ ਆਏ ਹਮਲਾਵਰਾਂ ਨੇ 5 ਰਾਊਂਡ ਫਾਇਰ ਕੀਤੇ। ਗੋਲੀਬਾਰੀ ਦੇ ਸਮੇਂ ਸਲਮਾਨ ਆਪਣੇ ਘਰ 'ਚ ਸਨ। ਘਟਨਾ ਤੋਂ ਬਾਅਦ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
Salman Khan Mumbai Police Arrested 4 People Who Were Planning To Attack Salman s Car