ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Uttarakhand accident - ਉੱਤਰਾਖੰਡ 'ਚ ਵਾਪਰਿਆ ਦਰਦਨਾਕ ਹਾਦਸਾ, ਬਦਰੀਨਾਥ ਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਿਆ, 12 ਜਣਿਆਂ ਦੀ ਮੌਤ

Uttarakhand accident - ਉੱਤਰਾਖੰਡ 'ਚ ਵਾਪਰਿਆ ਦਰਦਨਾਕ ਹਾਦਸਾ, ਬਦਰੀ


Admin / National

ਨੈਸ਼ਨਲ ਡੈਸਕ : ਉਤਰਾਖੰਡ ਦੇ ਰੁਦਰਪ੍ਰਯਾਗ ਵਿਚ ਸ਼ਰਧਾਲੂਆਂ ਨਾਲ ਭਰਿਆ ਇਕ ਟੈਂਪੂ ਟਰੈਵਲਰ ਅਲਕਨੰਦਾ ਨਦੀ ਵਿਚ ਡਿੱਗ ਗਿਆ। ਇਸ ਹਾਦਸੇ ਵਿਚ 12 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ ਸੱਤ ਜ਼ਖਮੀ ਦੱਸੇ ਜਾ ਰਹੇ ਹਨ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਟਰੈਵਲਰ 'ਚ ਕਰੀਬ 23 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਯਾਤਰੀ ਨੋਇਡਾ ਤੋਂ ਯਾਤਰੀਆਂ ਨੂੰ ਲੈ ਕੇ ਰਵਾਨਾ ਹੋਇਆ ਸੀ। ਸਾਰੇ ਯਾਤਰੀ ਸ਼੍ਰੀਨਗਰ ਵਾਲੇ ਪਾਸੇ ਤੋਂ ਬਦਰੀਨਾਥ ਹਾਈਵੇਅ 'ਤੇ ਜਾ ਰਹੇ ਸਨ। ਇਸ ਦੌਰਾਨ ਸਵਾਰੀਆਂ ਨਾਲ ਭਰਿਆ ਟੈਂਪੂ ਟਰੈਵਲਰ ਦਾ ਅਚਾਨਕ ਸੰਤੁਲ ਵਿਗੜ ਗਿਆ ਤੇ ਰੁਦਰਪ੍ਰਯਾਗ 'ਚ ਸੜਕ ਕਿਨਾਰੇ ਨਦੀ ਵਿਚ ਡਿੱਗ ਗਿਆ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਬਚਾਅ ਟੀਮ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਲੋਕਾਂ ਨੂੰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਲੋਕਾਂ ਦੀਆਂ ਲਾਸ਼ਾਂ ਅੰਦਰ ਫਸ ਗਈਆਂ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵੀ ਇਸ ਭਿਆਨਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਲਿਜਾਣ ਲਈ ਐਂਬੂਲੈਂਸਾਂ ਤਾਇਨਾਤ ਹਨ। ਸੀਐਮ ਧਾਮੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

Uttarakhand Accident A Painful Accident Happened In Uttarakhand Tempo Traveler Going To Badrinath Fell Into The River 12 People Died


Popular Posts
Just Now