ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Hathras stampede - 'ਸ਼ਮਸ਼ਾਨ' 'ਚ ਬਦਲਿਆ ਸਤਿਸੰਗ ਅਸਥਾਨ, ਭੱਜ-ਦੌੜ 'ਚ 121 ਤੋਂ ਵੱਧ ਸ਼ਰਧਾਲੂਆਂ ਦੀ ਹੋ ਚੁੱਕੀ ਹੈ ਮੌਤ, ਮੁੱਖ ਸੇਵਾਦਾਰ ਖ਼ਿਲਾਫ਼ ਪਰਚਾ

Hathras stampede - 'ਸ਼ਮਸ਼ਾਨ' 'ਚ ਬਦਲਿਆ ਸਤਿਸੰਗ ਅਸਥਾਨ, ਭੱਜ-ਦੌੜ 'ਚ


Admin / National

ਨੈਸ਼ਨਲ ਡੈਸਕ : ਹਾਥਰਸ ਦੇ ਸਿਕੰਦਰਰਾਊ ਇਲਾਕੇ ਵਿਚ ਮੰਗਲਵਾਰ ਨੂੰ ਸਤਿਸੰਗ ਦੌਰਾਨ ਮਚੀ ਭੱਜ-ਦੌੜ ਵਿਚ 121 ਤੋਂ ਵੱਧ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਸੌ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਹਾਥਰਸ ਦਾ ਦੌਰਾ ਕਰਨਗੇ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਾਰਾਇਣ ਵਿਸ਼ਵਹਾਰੀ ਉਰਫ਼ ਭੋਲੇ ਬਾਬਾ ਫੁਲਰਾਏ ਮੁਗਲਗੜ੍ਹੀ ਵਿਚ ਸਤਿਸੰਗ ਖਤਮ ਕਰਕੇ ਬਾਹਰ ਆ ਰਿਹਾ ਸੀ। ਬਾਹਰ ਨਿਕਲਦੇ ਸਮੇਂ ਲੋਕਾਂ ਵਿੱਚ ਭੱਜ-ਦੌੜ ਮੱਚ ਗਈ। ਇਸ ਵਿਚ 121 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਔਰਤਾਂ ਅਤੇ ਬੱਚਿਆਂ ਦੀ ਗਿਣਤੀ ਜ਼ਿਆਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ ਸੱਤ ਬੱਚੇ ਤੇ 100 ਤੋਂ ਜ਼ਿਆਦਾ ਔਰਤਾਂ ਸ਼ਾਮਲ ਹਨ। ਮੁੱਖ ਸੇਵਾਦਾਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਹਾਥਰਸ ਜਾਣਗੇ। ਹਾਥਰਸ ਦੀ ਘਟਨਾ ਤੋਂ ਬਾਅਦ ਸੀਐਮ ਯੋਗੀ ਨੇ ਸਖ਼ਤ ਰੁਖ਼ ਅਪਣਾਇਆ ਹੈ। ਮੁੱਖ ਮੰਤਰੀ ਨੇ ਇਸ ਘਟਨਾ ਸਬੰਧੀ ਆਪਣੀ ਰਿਹਾਇਸ਼ 'ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਤਿੰਨੋਂ ਮੰਤਰੀਆਂ, ਮੁੱਖ ਸਕੱਤਰ ਅਤੇ ਡੀਜੀਪੀ ਨੂੰ ਮੌਕੇ 'ਤੇ ਭੇਜਿਆ। ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਮੌਕੇ 'ਤੇ ਭੇਜੇ ਗਏ ਤਿੰਨ ਮੰਤਰੀ, ਅਸੀਮ ਅਰੁਣ, ਸੰਦੀਪ ਸਿੰਘ ਅਤੇ ਲਕਸ਼ਮੀ ਨਰਾਇਣ ਚੌਧਰੀ ਮੁੱਖ ਸਕੱਤਰ ਅਤੇ ਡੀਜੀਪੀ ਦੇ ਲਗਾਤਾਰ ਸੰਪਰਕ ਵਿੱਚ ਹਨ। ਮੁੱਖ ਮੰਤਰੀ ਨੇ ਹਦਾਇਤ ਕੀਤੀ ਹੈ ਕਿ ਇਸ ਘਟਨਾ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਸਖ਼ਤ ਕਾਰਵਾਈ ਕੀਤੀ ਜਾਵੇਗੀ।

Hathras Stampede Satsang Shrine Turned Into A crematorium More Than 121 Devotees Have Died In The Stampede Pamphlet Against Chief Attendant


Popular Posts
Just Now