Mumbai heavy rain alert- ਮੁੰਬਈ 'ਚ ਸਿਰਫ਼ 6 ਘੰਟਿਆਂ 'ਚ ਹੋਈ 300 ਮਿਲੀਮੀਟਰ ਦੀ ਭਾਰੀ ਬਾਰਿਸ਼, ਕਈ ਟਰੇਨਾਂ ਰੱਦ, ਏਅਰਲਾਈਨਜ਼ ਵੱਲੋਂ ਐਡਵਾਈਜ਼ਰੀ ਜਾਰੀ
Admin / National
ਨੈਸ਼ਨਲ ਡੈਸਕ : ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਸਤਾਰਾ ਅਤੇ ਇੰਡੀਗੋ ਨੇ ਯਾਤਰੀਆਂ ਲਈ ਏਅਰ ਟ੍ਰੈਫਿਕ ਦੀ ਨਵੀਂ ਅਤੇ ਤਾਜ਼ਾ ਐਡਵਾਈਜ਼ਰੀ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ (8 ਜੁਲਾਈ) ਮੁੰਬਈ ਵਿੱਚ ਸਿਰਫ਼ 6 ਘੰਟਿਆਂ ਵਿਚ 300 ਮਿਲੀਮੀਟਰ ਦੀ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ਮੁੰਬਈ ਵਿਚ ਮੀਂਹ ਕਾਰਨ ਹਵਾਈ ਸਫਰ ਕਰਨ ਵਾਲੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੁੰਬਈ ਵਿਚ ਸਵੇਰੇ 1 ਵਜੇ ਤੋਂ ਸਵੇਰੇ 7 ਵਜੇ ਤੱਕ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਦੌਰਾਨ 300 ਮਿਲੀਮੀਟਰ ਦੀ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ। ਜਿਸ ਕਾਰਨ ਏਅਰਲਾਈਨਜ਼ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਉਧਰ, ਦੇਸ਼ ਵਿੱਚ ਭਾਰੀ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਨੇ ਅੱਜ 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਦੁਪਹਿਰ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਛੇ ਘੰਟਿਆਂ ਵਿੱਚ ਮੁੰਬਈ ਵਿੱਚ 300 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਰੇਲਵੇ ਨੇ ਦੱਸਿਆ ਕਿ ਪਟੜੀਆਂ 'ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਮੁੰਬਈ ਵਿੱਚ ਬੀਐਮਸੀ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
Heavy Rain In Mumbai Airlines Issued Advisory