Unnao Accident - ਬਿਹਾਰ ਤੋਂ ਦਿੱਲੀ ਜਾ ਰਹੀ ਬੱਸ ਦੀ ਟੈਂਕਰ ਨਾਲ ਹੋਈ ਭਿਆਨਕ ਟੱਕਰ, 18 ਦੀ ਮੌਤ, 30 ਜ਼ਖਮੀ
Admin / National
ਨੈਸ਼ਨਲ ਡੈਸਕ : ਯੂਪੀ ਦੇ ਉਨਾਓ ਵਿਚ ਲਖਨਊ ਆਗਰਾ ਐਕਸਪ੍ਰੈਸ ਵੇਅ 'ਤੇ ਬੁੱਧਵਾਰ ਸਵੇਰੇ ਇਕ ਵੱਡਾ ਹਾਦਸਾ ਵਾਪਰਨ ਦਾ ਸਮਾਚਾਕ ਪ੍ਰਾਪਤ ਹੋਇਆ ਹੈ। ਬਿਹਾਰ ਦੇ ਮੋਤੀਹਾਰੀ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਨੇ ਦੁੱਧ ਦੇ ਟੈਂਕਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਕਰੀਬ ਅੱਧੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਐਕਸਪ੍ਰੈੱਸ ਵੇਅ 'ਤੇ ਬੱਸ ਅਤੇ ਟੈਂਕਰ ਦੋਵੇਂ ਪਲਟ ਗਏ। ਇਸ ਭਿਆਨਕ ਸੜਕ ਹਾਦਸੇ ਵਿਚ ਬੱਸ ਵਿੱਚ ਸਵਾਰ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਸਾਰੇ ਜ਼ਖਮੀਆਂ ਨੂੰ ਬੰਗਰਮਾਊ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਲਿਜਾਇਆ ਗਿਆ ਹੈ। ਹਾਦਸੇ ਤੋਂ ਬਾਅਦ ਚਾਰੇ ਪਾਸੇ ਚੀਕ-ਚਿਹਾੜਾ ਮਚ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।
ਹਾਦਸੇ ਦਾ ਸ਼ਿਕਾਰ ਹੋਈ ਬੱਸ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਪੀਪਰਾ ਕੋਠੀ ਤੋਂ ਮਜ਼ਦੂਰਾਂ ਨੂੰ ਲੈ ਕੇ ਮੰਗਲਵਾਰ ਸ਼ਾਮ 5 ਵਜੇ ਦਿੱਲੀ ਦੇ ਭਜਨਪੁਰਾ ਲਈ ਰਵਾਨਾ ਹੋਈ ਸੀ। ਬੁੱਧਵਾਰ ਸਵੇਰੇ 5 ਵਜੇ ਦੇ ਕਰੀਬ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਕਿਲੋਮੀਟਰ ਨੰਬਰ 247 'ਤੇ ਪਿੰਡ ਗੜਾ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਬੱਸ ਨੂੰ ਲਾਪਰਵਾਹੀ ਨਾਲ ਚਲਾ ਰਿਹਾ ਸੀ। ਖੱਬੇ ਪਾਸੇ ਤੋਂ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਉਸ ਨੇ ਟੈਂਕਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਅੱਧੀ ਦੇ ਕਰੀਬ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟੈਂਕਰ ਨਾਲ ਟਕਰਾਉਣ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਪਲਟ ਗਈ। ਟੈਂਕਰ ਵੀ ਪਲਟ ਗਿਆ। ਹਾਦਸੇ ਤੋਂ ਬਾਅਦ ਹੜਕੰਪ ਮਚ ਗਿਆ। ਜ਼ਖ਼ਮੀਆਂ ਵਿੱਚੋਂ ਚਾਰੇ ਪਾਸੇ ਚੀਕ-ਚਿਹਾੜਾ ਮਚ ਗਿਆ। ਬੱਸ ਦੇ ਬਾਕੀ ਲੋਕ ਮਦਦ ਲਈ ਪੁਕਾਰ ਰਹੇ ਸਨ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਕਈ ਲੋਕਾਂ ਨੂੰ ਬਚਾਇਆ ਅਤੇ ਹਸਪਤਾਲ ਪਹੁੰਚਾਇਆ।
A Bus Going From Bihar To Delhi Collided With A Tanker 18 Dead