ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਇੰਸਟਾਗ੍ਰਾਮ 'ਤੇ ਦੋਸਤੀ ਪਈ ਭਾਰੀ, 13 ਸਾਲਾ ਲੜਕੀ ਨਾਲ ਚੱਲਦੀ ਕਾਰ 'ਚ ਜਬਰ ਜਨਾਹ, ਦੂਜੇ ਨੇ ਬਣਾਈ ਵੀਡੀਓ ਤੇ ਤੀਜਾ ਚਲਾਉਂਦਾ ਰਿਹਾ ਕਾਰ

ਇੰਸਟਾਗ੍ਰਾਮ 'ਤੇ ਦੋਸਤੀ ਪਈ ਭਾਰੀ, 13 ਸਾਲਾ ਲੜਕੀ ਨਾਲ ਚੱਲਦੀ ਕਾਰ 'ਚ


Admin / National

ਨੈਸ਼ਨਲ ਡੈਸਕ : ਗਵਾਲੀਅਰ ਦੇ ਜ਼ਿਲ੍ਹੇ ਵਿਚ ਇਕ 13 ਸਾਲਾ ਲੜਕੀ ਨਾਲ ਚੱਲਦੀ ਕਾਰ ਵਿਚ ਜਬਰ ਜਨਾਹ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਪਛਾਣ ਹੋਣ ਤੋਂ ਬਾਅਦ ਇਕ ਦੋਸ਼ੀ ਨੇ ਚਲਦੀ ਕਾਰ ਵਿਚ ਨਾਬਾਲਗ ਨਾਲ ਜਬਰ ਜਨਾਹ ਕੀਤਾ। ਪੁਲਿਸ ਨੇ ਦੱਸਿਆ ਕਿ ਕਾਰ ਵਿਚ ਤਿੰਨ ਲੋਕ ਸਵਾਰ ਸੀ। ਇਨ੍ਹਾਂ ਵਿਚੋਂ ਇਕ ਵਿਅਕਤੀ ਕਾਰ ਚਲਾ ਰਿਹਾ ਸੀ, ਜਦਕਿ ਦੂਜੇ ਨੇ ਵੀਡੀਓ ਬਣਾ ਲਈ। ਹਾਲਾਂਕਿ ਪੁਲਿਸ ਨੇ ਹੁਣ ਤੱਕ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ 1 ਜੂਨ ਨੂੰ ਮੋਹਾਣਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਕੀਤੀ ਗਈ ਸੀ, ਹਾਲਾਂਕਿ ਸ਼ਿਕਾਇਤ ਵੀਰਵਾਰ ਨੂੰ ਦਰਜ ਕਰ ਲਈ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ 9ਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਇਕ ਦੋਸ਼ੀ ਨਾਲ ਇੰਸਟਾਗ੍ਰਾਮ 'ਤੇ ਦੋਸਤੀ ਕੀਤੀ। ਇਸ ਤੋਂ ਬਾਅਦ ਉਸ ਦੀ ਪਛਾਣ ਇਕ ਹੋਰ ਮੁਲਜ਼ਮ ਨਾਲ ਵੀ ਹੋਈ। ਏਐਸਪੀ ਨਿਰੰਜਨ ਸ਼ਰਮਾ ਨੇ ਦੱਸਿਆ ਕਿ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ 1 ਜੂਨ ਨੂੰ ਦੋਵੇਂ ਵਿਅਕਤੀ ਅਤੇ ਇਕ ਹੋਰ ਦੋਸ਼ੀ ਲੜਕੀ ਨੂੰ ਉਸ ਦੇ ਪਿੰਡ ਮਿਲਣ ਆਏ। ਇੱਥੇ ਮਿਲਣ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਆਪਣੇ ਨਾਲ ਘੁੰਮਣ ਲਈ ਮਜਬੂਰ ਕੀਤਾ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ, ਇੱਕ ਦੋਸ਼ੀ ਨੇ ਉਸ ਨਾਲ ਜਬਰ ਜਨਾਹ ਕੀਤਾ ਜਦੋਂ ਕਿ ਦੂਜੇ ਨੇ ਇਸਦੀ ਫਿਲਮ ਬਣਾਈ। ਤੀਜਾ ਮੁਲਜ਼ਮ ਕਾਰ ਚਲਾ ਰਿਹਾ ਸੀ।

ਪੁਲਿਸ ਨੇ ਦੱਸਿਆ ਕਿ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ ਅਤੇ ਪੀੜਤਾ ਨੂੰ ਵਾਰ-ਵਾਰ ਮਿਲਣ ਲਈ ਬੁਲਾਇਆ। ਹਾਲਾਂਕਿ ਜਦੋਂ ਪੀੜਤਾ ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਨੇ ਵੀਡੀਓ ਵਾਇਰਲ ਕਰ ਦਿੱਤੀ। ਬਾਅਦ ਵਿਚ ਜਦੋਂ ਪੀੜਤ ਪਰਿਵਾਰ ਨੂੰ ਘਟਨਾ ਦਾ ਪਤਾ ਲੱਗਾ ਤਾਂ ਮਾਮਲਾ ਸਾਹਮਣੇ ਆਇਆ। ਫਿਲਹਾਲ ਪੀੜਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਵਾਰਦਾਤ ਵਿੱਚ ਸ਼ਾਮਲ ਤੀਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਅਪਰਾਧ ਵਿੱਚ ਵਰਤਿਆ ਗਿਆ ਮੋਬਾਈਲ ਫੋਨ ਅਤੇ ਕਾਰ ਜ਼ਬਤ ਕਰ ਲਈ ਗਈ ਹੈ।

Rape In A Moving Car With A 13 year old Girl


Popular Posts
Just Now