ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਅੱਠ ਲੋਕਾਂ ਦੀ ਮੌਤ, ਕੇਦਾਰਨਾਥ ਯਾਤਰਾ ਮੁਲਤਵੀ ਕਰਨ ਦੀ ਸਲਾਹ

Eight-People-Died-Due-To-Heavy-R


Admin / National

ਨੈਸ਼ਨਲ ਡੈਸਕ : ਭਾਰੀ ਮੀਂਹ ਕਾਰਨ ਰੁਦਰਪ੍ਰਯਾਗ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਵੀਰਵਾਰ ਨੂੰ ਆਪਣੀ ਕੇਦਾਰਨਾਥ ਯਾਤਰਾ ਮੁਲਤਵੀ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿਚ ਬੁੱਧਵਾਰ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 6 ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੂਬੇ ਵਿਚ ਬਰਸਾਤ ਕਾਰਨ ਵਿਗੜੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਚਾਅ ਟੀਮਾਂ ਨੇ ਪ੍ਰਭਾਵਿਤ ਥਾਵਾਂ 'ਤੇ ਰਾਤ ਭਰ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ।

ਕੇਦਾਰਨਾਥ ਫੁੱਟਪਾਥ 'ਤੇ ਫਸੇ ਸ਼ਰਧਾਲੂਆਂ ਨੂੰ SDRF ਦੁਆਰਾ ਬਚਾ ਕੇ ਐਮਰਜੈਂਸੀ ਹੈਲੀਪੈਡ 'ਤੇ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਤੋਂ ਹੋਰ ਸਹਿ ਯਾਤਰੀਆਂ ਦੀ ਜਾਣਕਾਰੀ ਲੈ ਕੇ ਉਨ੍ਹਾਂ ਨੂੰ ਵੀ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਦੇਹਰਾਦੂਨ ਦੇ ਸੀਨੀਅਰ ਪੁਲਸ ਸੁਪਰਡੈਂਟ ਅਜੇ ਸਿੰਘ ਨੇ ਦੱਸਿਆ ਕਿ ਬੁੱਧਵਾਰ ਰਾਤ ਰਾਏਪੁਰ ਇਲਾਕੇ ਵਿਚ ਦੋ ਵਿਅਕਤੀ ਨਹਿਰ 'ਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਦੀ ਪਛਾਣ ਸੁੰਦਰ ਸਿੰਘ ਅਤੇ ਅਰਜੁਨ ਸਿੰਘ ਰਾਣਾ ਵਜੋਂ ਹੋਈ ਹੈ। ਮੌਸਮ ਵਿਗਿਆਨ ਕੇਂਦਰ ਦੇਹਰਾਦੂਨ ਵੱਲੋਂ ਜਾਰੀ ਪੂਰਵ ਅਨੁਮਾਨ ਅਨੁਸਾਰ ਅੱਜ 1 ਅਗਸਤ ਨੂੰ ਰਾਜ ਦੇ ਨੈਨੀਤਾਲ, ਊਧਮ ਸਿੰਘ ਨਗਰ ਅਤੇ ਚੰਪਾਵਤ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਦੇਹਰਾਦੂਨ, ਪੌੜੀ, ਟਿਹਰੀ ਅਤੇ ਹਰਿਦੁਆਰ 'ਚ ਵੀ ਭਾਰੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Eight People Died Due To Heavy Rain In Uttarakhand Advised To Postpone Kedarnath Yatra


Popular Posts
Just Now