ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਆਈਏਐੱਸ ਕੋਚਿੰਗ ਸੈਂਟਰ ਦੀ ਬੇਸਮੈਂਟ 'ਚ ਜਾਨ ਗਵਾਉਣ ਵਾਲੇ ਤਿੰਨ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮਿਲਣਗੇ 50-50 ਲੱਖ ਰੁਪਏ

ਆਈਏਐੱਸ ਕੋਚਿੰਗ ਸੈਂਟਰ ਦੀ ਬੇਸਮੈਂਟ 'ਚ ਜਾਨ ਗਵਾਉਣ ਵਾਲੇ ਤਿੰਨ ਵਿਦਿਆਰ


Admin / National

ਨੈਸ਼ਨਲ ਡੈਸਕ : ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਸਥਿਤ ਰਾਓ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿਚ ਜਾਨ ਗੁਆਉਣ ਵਾਲੇ ਤਿੰਨ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਕੋਚਿੰਗ ਸੈਂਟਰ ਦੇ ਵਕੀਲ ਮੋਹਿਤ ਸਰਾਫ ਨੇ ਕਿਹਾ ਕਿ 25 ਲੱਖ ਰੁਪਏ ਤੁਰੰਤ ਦਿੱਤੇ ਜਾਣਗੇ ਅਤੇ ਬਾਕੀ 25 ਲੱਖ ਰੁਪਏ ਸੰਸਥਾ ਦੇ ਸੀਈਓ ਅਭਿਸ਼ੇਕ ਦੇ ਬਾਹਰ ਹੋਣ ਤੋਂ ਬਾਅਦ ਦਿੱਤੇ ਜਾਣਗੇ। ਇਹ ਮੁਆਵਜ਼ਾ ਕੋਚਿੰਗ ਸੈਂਟਰ ਵੱਲੋਂ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਦਿੱਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਕੋਚਿੰਗ ਨੇ ਵਾਅਦਾ ਕੀਤਾ ਹੈ ਕਿ ਮੁਆਵਜ਼ੇ ਦਾ ਅਗਲਾ ਹਿੱਸਾ 6 ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਰਾਓ ਆਈਏਐੱਸ ਦੇ ਵਕੀਲ ਮੋਹਿਤ ਸਰਾਫ਼ ਨੇ ਕਿਹਾ ਕਿ ਅਸੀਂ ਜਾਨ ਗੁਆਉਣ ਵਾਲੇ ਹਰੇਕ ਵਿਦਿਆਰਥੀ ਨੂੰ 50 ਲੱਖ ਰੁਪਏ ਦੇ ਮੁਆਵਜ਼ੇ ਦੀ ਪੇਸ਼ਕਸ਼ ਕਰ ਰਹੇ ਹਾਂ।


ਦੱਸਣਯੋਗ ਹੈ ਕਿ 27 ਜੁਲਾਈ ਨੂੰ ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਇੱਕ ਕੋਚਿੰਗ ਇੰਸਟੀਚਿਊਟ ਦੇ ਬੇਸਮੈਂਟ ਵਿਚ ਪਾਣੀ ਭਰ ਜਾਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ 'ਚ ਕੋਚ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ MCD ਨੇ ਰਾਜਧਾਨੀ 'ਚ ਬੇਸਮੈਂਟ 'ਚ ਚੱਲ ਰਹੇ ਲਗਭਗ 20 ਕੋਚਿੰਗ ਇੰਸਟੀਚਿਊਟ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੋਚਿੰਗ ਸੰਸਥਾ ਦ੍ਰਿਸ਼ਟੀ ਆਈਏਐਸ ਦੇ ਮੁਖੀ ਵਿਕਾਸ ਦਿਵਯਕ੍ਰਿਤੀ ਨੇ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ (2 ਅਗਸਤ) ਨੂੰ ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।



The Families Of The Three Students Who Lost Their Lives In The Basement Will Get Rs 50 Lakh Each


Popular Posts
Just Now