ਹਰਿਆਣਾ ਸਰਕਾਰ ਨੇ ਲੋਕਾਂ ਨੂੰ ਦਿੱਤੀ ਰਾਹਤ, ਹੁਣ 500 ਰੁਪਏ 'ਚ ਮਿਲੇਗਾ ਗੈਸ ਸਿਲੰਡਰ
Admin / National
ਨੈਸ਼ਨਲ ਡੈਸਕ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਹੁਣ 500 ਰੁਪਏ ਵਿਚ ਗੈਸ ਸਿਲੰਡਰ ਮਿਲੇਗਾ।ਸੈਣੀ ਨੇ ਇਹ ਐਲਾਨ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ 'ਹਰਿਆਲੀ ਤੀਜ' ਮੌਕੇ ਕੀਤਾ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਹੁਣ 500 ਰੁਪਏ ਵਿਚ ਗੈਸ ਸਿਲੰਡਰ ਮਿਲੇਗਾ। ਇਸ ਨਾਲ ਸੂਬੇ ਦੇ 1.80 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ 46 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।
ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਦੁੱਧ ਉਪਹਾਰ ਯੋਜਨਾ ਤਹਿਤ ਸਕੂਲਾਂ ਵਿਚ ਪੜ੍ਹਦੀਆਂ 14 ਤੋਂ 18 ਸਾਲ ਦੀਆਂ ਕਿਸ਼ੋਰ ਲੜਕੀਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ 150 ਦਿਨਾਂ ਤੱਕ ‘ਫੋਰਟੀਫਾਈਡ’ ਦੁੱਧ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ 2.65 ਲੱਖ ਕਿਸ਼ੋਰ ਲੜਕੀਆਂ ਨੂੰ ਲਾਭ ਹੋਵੇਗਾ।
Haryana Government Now They Will Get A Gas Cylinder For 500 Rupees