ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਮਰੀਕਾ 'ਚ ਦੋ ਭਾਰਤੀ ਨੌਜਵਾਨਾਂ ਦੀ ਦਰਦਨਾਕ ਮੌਤ, ਸੜਕ ਹਾਦਸੇ 'ਚ ਜ਼ਿੰਦਾ ਸੜੇ

ਅਮਰੀਕਾ 'ਚ ਦੋ ਭਾਰਤੀ ਨੌਜਵਾਨਾਂ ਦੀ ਦਰਦਨਾਕ ਮੌਤ, ਸੜਕ ਹਾਦਸੇ 'ਚ ਜ਼ਿੰ


Admin / National

ਨੈਸ਼ਨਲ ਡੈਸਕ : ਕੈਨੇਡਾ ਵਿਚ ਇਕ ਦਰਦਨਾਕ ਹਾਦਸੇ ਵਿਚ ਹਰਿਆਣਾ ਦੇ ਦੋ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਯਮੁਨਾਨਗਰ ਦੇ ਰਾਦੌਰ ਬਲਾਕ ਦੇ ਪਿੰਡ ਹੱਡਣ ਦੇ ਦੋ ਚਚੇਰੇ ਭਰਾ ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਨ ਗਏ ਸਨ। ਦੋਵਾਂ ਦੀ ਅਮਰੀਕਾ ਵਿਚ ਟਰੱਕ ਹਾਦਸੇ ਵਿਚ ਜ਼ਿੰਦਾ ਸੜ ਕੇ ਦਰਦਨਾਕ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਪਿੰਡ ਹੱਡਣ ਦੇ ਵਾਸੀ ਅਤੇ ਪੰਚਾਇਤੀ ਵਿਭਾਗ ਵਿਚ ਜੇਈ ਵਜੋਂ ਕੰਮ ਕਰਦੇ ਤਰਸੇਮ ਕੁਮਾਰ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਰੋਹਿਤ ਉਰਫ ਲਵੀ ਪਾਲ (23) ਕਰੀਬ ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਦਾ ਭਤੀਜਾ ਪ੍ਰਿੰਸ ਕੁਮਾਰ (23) ਕਰੀਬ ਦੋ ਸਾਲ ਪਹਿਲਾਂ ਇਸੇ ਸ਼ਹਿਰ ਵਿਚ ਪੜ੍ਹਨ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੋਵੇਂ ਵਰਕ ਪਰਮਿਟ 'ਤੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਹੇ ਸਨ।

ਟਰੱਕ ਹਾਦਸਾ 7 ਜੁਲਾਈ ਨੂੰ ਅਮਰੀਕਾ ਦੇ ਸਮੇਂ ਅਨੁਸਾਰ ਦੁਪਹਿਰ 3:19 ਵਜੇ ਵਾਪਰਿਆ। ਮ੍ਰਿਤਕ ਰੋਹਿਤ ਦਾ ਪਿਤਾ ਅਜਮੇਰ ਸਿੰਘ ਅਤੇ ਮਾਂ ਜਸਵਿੰਦਰ 23 ਜੁਲਾਈ ਨੂੰ ਦੋਵਾਂ ਨੂੰ ਮਿਲਣ ਕੈਨੇਡਾ ਗਏ ਸਨ। ਜੋ ਇਸ ਸਮੇਂ ਕੈਨੇਡਾ ਵਿੱਚ ਹੈ। ਪਿੰਡ ਦੇ ਲੋਕਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀਆਂ ਲਾਸ਼ਾਂ ਨੂੰ ਭਾਰਤ ਲਿਆਂਦਾ ਜਾਵੇ ਅਤੇ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾਵੇ।


The Painful Death Of Two Indian Youths In America Burnt Alive In A Road Accident


Popular Posts
Just Now