Haryana - ਸਿਰਸਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਗੋਲੀਆਂ, 8 ਲੋਕ ਜ਼ਖਮੀ
Admin / National
ਨੈਸ਼ਨਲ ਡੈਸਕ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਨੂੰ ਨਾਮਧਾਰੀ ਸੰਪਰਦਾ ਦੇ ਦੋ ਧਿਰਾਂ ਨੇ ਇਕ-ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ 8 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਰਸਾ ਦੇ ਰਾਣੀਆ ਵਿਚ 11 ਏਕੜ ਜ਼ਮੀਨ ਨੂੰ ਲੈ ਕੇ ਨਾਮਧਾਰੀ ਸੰਪਰਦਾ ਦੇ ਦੋ ਧਿਰਾਂ ਵਿਚ ਭਿਆਨਕ ਲੜਾਈ ਹੋਈ, ਜਿਸ ਤੋਂ ਬਾਅਦ ਦੋਹਾਂ ਧਿਰਾਂ ਦੇ ਲੋਕਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿਚ 8 ਲੋਕ ਜ਼ਖਮੀ ਹੋ ਗਏ।
ਪੁਲਿਸ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਅਗਰੋਹਾ ਮੈਡੀਕਲ ਕਾਲਜ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਜ਼ਿਆਦਾਤਰ ਜ਼ਖਮੀਆਂ ਦੀਆਂ ਲੱਤਾਂ ਵਿਚ ਸੱਟਾਂ ਲੱਗੀਆਂ ਹਨ।
ਦੋਵਾਂ ਧੜਿਆਂ ਖਿਲਾਫ ਮਾਮਲਾ ਦਰਜ
ਸਿਰਸਾ ਦੇ ਐਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਦੋਵਾਂ ਧੜਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨ ਦੀ ਪੜਤਾਲ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜ਼ਮੀਨ ਦਾ ਮਾਲਕ ਕੌਣ ਹੈ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਸਥਿਤੀ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੀ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ।
Gunfire Erupted Between Two Sides Over Land Dispute In Sirsa 8 People Injured