ਰਾਜਸਥਾਨ ਦੇ ਭਰਤਪੁਰ 'ਚ ਵਾਪਰਿਆ ਵੱਡਾ ਹਾਦਸਾ, ਨਦੀ 'ਚ ਨਹਾਉਣ ਗਏ 7 ਨੌਜਵਾਨ ਡੁੱਬੇ, ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ
Admin / National
ਨੈਸ਼ਨਲ ਡੈਸਕ : ਰਾਜਸਥਾਨ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਭਰਤਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਬਾਣਗੰਗਾ ਨਦੀ ਵਿਚ ਨਹਾਉਣ ਗਏ ਸੱਤ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਦੋਂ ਸੱਤ ਨੌਜਵਾਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਿੰਡ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਿਚ ਹਫੜਾ-ਦਫੜੀ ਮੱਚ ਗਈ। ਸੱਤ ਮ੍ਰਿਤਕਾਂ ਦਾ ਇਕੱਠਿਆਂ ਸਸਕਾਰ ਕੀਤਾ ਗਿਆ, ਜਿਸ ਨਾਲ ਸਾਰਿਆਂ ਦੀਆਂ ਅੱਖਾਂ ਵਿਚ ਹੰਝੂ ਆ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਹੈ ਅਤੇ ਕਿਸੇ ਵੀ ਘਰ ਵਿਚ ਚੁੱਲ੍ਹਾ ਨਹੀਂ ਜਲਾਇਆ ਗਿਆ।
ਇਹ ਘਟਨਾ ਬਿਆਨਾ ਉਪਮੰਡਲ ਦੇ ਪਿੰਡ ਪਿਦਾਵਾਲੀ ਨੇੜੇ ਬਾਣਗੰਗਾ ਨਦੀ ਵਿਚ ਵਾਪਰੀ, ਜਿੱਥੇ ਬਰਸਾਤੀ ਪਾਣੀ ਨਾਲ ਭਰੇ ਟੋਏ ਵਿਚ ਨਹਾਉਣ ਗਏ ਸ੍ਰੀਨਗਰ ਪਿੰਡ ਦੇ 7 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿਸ ਨੇ ਵੀ ਇਸ ਬਾਰੇ ਸੁਣਿਆ ਉਹ ਦੰਗ ਰਹਿ ਗਿਆ। ਜਦੋਂ ਲਾਸ਼ਾਂ ਪਿੰਡ ਪੁੱਜੀਆਂ ਤਾਂ ਪਿੰਡ ਵਾਸੀ ਅਤੇ ਰਿਸ਼ਤੇਦਾਰ ਆਪਣੀਆਂ ਅੱਖਾਂ ਵਿੱਚੋਂ ਹੰਝੂ ਨਾ ਰੋਕ ਸਕੇ। ਔਰਤਾਂ ਨੇ ਚੀਕ-ਚੀਕ ਕੇ ਰੌਲਾ ਪਾਇਆ ਤੇ ਪਰਿਵਾਰਕ ਮੈਂਬਰ ਬੇਹੋਸ਼ ਹੋ ਗਏ।
ਸਾਰੇ ਸੱਤ ਨੌਜਵਾਨਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਇਕੱਠਿਆਂ ਸਸਕਾਰ ਕੀਤਾ ਗਿਆ। ਜਦੋਂ ਸਾਰਿਆਂ ਦਾ ਅੰਤਿਮ ਸੰਸਕਾਰ ਇਕੱਠਿਆਂ ਹੋਇਆ ਤਾਂ ਪਰਿਵਾਰਕ ਮੈਂਬਰਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਰੋਣਾ ਸ਼ੁਰੂ ਕਰ ਦਿੱਤਾ।
ਡੁੱਬਣ ਕਾਰਨ ਮਰਨ ਵਾਲੇ ਨੌਜਵਾਨਾਂ ਵਿਚ ਸ੍ਰੀਨਗਰ ਵਾਸੀ ਪਵਨ (20), ਸੌਰਭ (14), ਭੂਪੇਂਦਰ (18), ਸ਼ਾਂਤਨੂ (18), ਲੱਖੀ (20), ਪਵਨ (22) ਅਤੇ ਗੌਰਵ (16) ਸ਼ਾਮਲ ਹਨ। ਘਟਨਾ ਤੋਂ ਬਾਅਦ ਜ਼ਿਲ੍ਹਾ ਕੁਲੈਕਟਰ ਡਾ: ਅਮਿਤ ਯਾਦਵ ਨੇ ਮੌਕੇ 'ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ |
A Major Accident Occurred In Rajasthan s Bharatpur 7 Youths Drowned After Going To Bathe In The River