Shambhu Border - ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਹੁਕਮ, ਸੁਪਰੀਮ ਕੋਰਟ 'ਚ ਅਗਲੀ ਸੁਣਵਾਈ 22 ਨੂੰ
Admin / National
ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਦੋਵੇਂ ਪਾਸੇ ਇਕ ਲੇਨ ਖੋਲ੍ਹੀ ਜਾਣੀ ਚਾਹੀਦੀ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਹੋਣਾ ਚਾਹੀਦਾ। ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਕਰੇਗਾ।
Order To Partially Open Shambhu Border Next Hearing In Supreme Court On 22