ਕਾਨੂੰਨੀ ਸ਼ਿਕੰਜੇ 'ਚ ਫਸੀ ਸਪਨਾ ਚੌਧਰੀ, ਹਾਈਪ੍ਰੋਫਾਈਲ ਧੋਖਾਧੜੀ ਮਾਮਲੇ 'ਚ ਗੈਰ ਜ਼ਮਾਨਤੀ ਵਾਰੰਟ ਜਾਰੀ
Admin / National
ਨੈਸ਼ਨਲ ਡੈਸਕ : ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। 'ਠੁਮਕਾ ਕੁਈਨ' ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਤੀਸ ਹਜ਼ਾਰੀ ਕੋਰਟ ਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਸ਼ਮੀ ਗੁਪਤਾ ਨੇ ਸਪਨਾ ਖਿਲਾਫ ਦਰਜ ਕੀਤੇ ਗਏ ਹਾਈ-ਪ੍ਰੋਫਾਈਲ ਧੋਖਾਧੜੀ ਦੇ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਅਦਾਕਾਰਾ ਇੱਕ ਵਾਰ ਫਿਰ ਕਾਨੂੰਨੀ ਮੁਸੀਬਤ ਵਿਚ ਫਸ ਗਈ ਹੈ।
ਜਾਣਕਾਰੀ ਮੁਤਾਬਕ ਸਪਨਾ ਚੌਧਰੀ ਖਿਲਾਫ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਨੂੰ ਸਾਂਝੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ 'ਚ ਉਸ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਸੀ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, ਆਰਥਿਕ ਅਪਰਾਧ ਵਿੰਗ (EOW) ਨੇ ਸਪਨਾ ਚੌਧਰੀ ਦੇ ਖਿਲਾਫ FIR ਦਰਜ ਕੀਤੀ ਅਤੇ ਫਿਰ EOW ਨੇ ਚਾਰਜਸ਼ੀਟ ਦਾਇਰ ਕੀਤੀ।
ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ, ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਹਾਈ ਪ੍ਰੋਫਾਈਲ ਧੋਖਾਧੜੀ ਦੇ ਮਾਮਲੇ ਵਿਚ ਸਪਨਾ ਚੌਧਰੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਕਈ ਪੀੜਤ ਸ਼ਾਮਲ ਹਨ।
ਸਪਨਾ ਖ਼ਿਲਾਫ਼ ਪਹਿਲਾਂ ਵੀ ਧੋਖਾਧੜੀ ਦੇ ਕੇਸ ਦਰਜ ਹਨ। 2018 'ਚ ਲਖਨਊ 'ਚ ਉਸ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸਪਨਾ ਚੌਧਰੀ ਦੇ ਖਿਲਾਫ ਲਖਨਊ ਦੇ ਆਸ਼ਿਆਨਾ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਸਪਨਾ ਚੌਧਰੀ 'ਤੇ ਦੋਸ਼ ਸੀ ਕਿ ਉਹ ਪੈਸੇ ਲੈਣ ਦੇ ਬਾਵਜੂਦ ਇਕ ਪ੍ਰੋਗਰਾਮ 'ਚ ਪਰਫਾਰਮ ਕਰਨ ਨਹੀਂ ਆਈ। ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਨਾ ਆਉਣ 'ਤੇ ਦਰਸ਼ਕਾਂ ਨੇ ਕਾਫੀ ਹੰਗਾਮਾ ਕੀਤਾ।
ਮਾਮਲੇ 'ਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਸਪਨਾ ਚੌਧਰੀ ਨੇ 10 ਮਈ 2022 ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਅਗਸਤ 2022 ਵਿੱਚ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤਾ ਸੀ। ਨਵੰਬਰ 2022 ਵਿੱਚ ਲਖਨਊ ਦੀ ਇੱਕ ਅਦਾਲਤ ਨੇ ਸਪਨਾ ਚੌਧਰੀ ਦੇ ਇਸ ਮਾਮਲੇ ਵਿੱਚ ਦੋਸ਼ ਆਇਦ ਕੀਤੇ ਸਨ।
Sapna Chaudhary Caught In Legal Trouble Non bailable Warrant Issued In High Profile Fraud Case