ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Delhi - ਹਲਕੀ ਬਾਰਿਸ਼ 'ਚ ਰੀਲ ਬਣਾਉਂਦੇ ਸਮੇਂ ਛੇਵੀਂ ਮੰਜ਼ਿਲ ਤੋਂ ਡਿੱਗੀ ...

Delhi - ਹਲਕੀ ਬਾਰਿਸ਼ 'ਚ ਰੀਲ ਬਣਾਉਂਦੇ ਸਮੇਂ ਛੇਵੀਂ ਮੰਜ਼ਿਲ ਤੋਂ ਡਿੱ


Admin / National

ਨੈਸ਼ਨਲ ਡੈਸਕ : ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ਦੇ ਇੰਦਰਾਪੁਰਮ ਥਾਣਾ ਖੇਤਰ ਵਿਚ ਸਥਿਤ ਕਲਾਊਡ-9 ਸੁਸਾਇਟੀ ਵਿਚ ਉਸ ਸਮੇਂ ਅਚਾਨਕ ਹਫੜਾ-ਦਫੜੀ ਮਚ ਗਈ, ਜਦੋਂ ਇਕ ਲੜਕੀ ਛੇਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਹੇਠਾਂ ਡਿੱਗ ਗਈ। ਉਸ ਦੇ ਡਿੱਗਦੇ ਹੀ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਜ਼ਖਮੀ ਹਾਲਤ ਵਿਚ ਉਸ ਨੂੰ ਹਸਪਤਾਲ ਪਹੁੰਚਾਇਆ।


ਪ੍ਰਾਪਤ ਜਾਣਕਾਰੀ ਅਨੁਸਾਰ ਕਲਾਊਡ-9 ਸੁਸਾਇਟੀ ਦੀ ਛੇਵੀਂ ਮੰਜ਼ਿਲ ’ਤੇ ਸਥਿਤ ਫਲੈਟ ਵਿਚ 16 ਸਾਲਾ ਲੜਕੀ ਆਪਣੇ ਪਰਿਵਾਰ ਨਾਲ ਰਹਿੰਦੀ ਹੈ। ਹਲਕੀ ਬਾਰਿਸ਼ ਤੋਂ ਬਾਅਦ, ਉਹ ਆਪਣੀ ਬਾਲਕੋਨੀ ਵਿਚ ਗਈ ਅਤੇ ਆਪਣੇ ਮੋਬਾਈਲ 'ਤੇ ਰੀਲ ਬਣਾਉਣ ਲੱਗੀ। ਰੀਲ ਬਣਾਉਂਦੇ ਸਮੇਂ ਉਸ ਦਾ ਮੋਬਾਈਲ ਫੋਨ ਅਚਾਨਕ ਹੇਠਾਂ ਡਿੱਗ ਗਿਆ।

ਇਸ ਤੋਂ ਬਾਅਦ ਜਦੋਂ ਉਸ ਨੇ ਮੋਬਾਈਲ ਫ਼ੋਨ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਆਪ 'ਤੇ ਕਾਬੂ ਨਾ ਰੱਖ ਸਕੀ ਅਤੇ ਸਿੱਧੀ ਹੇਠਾਂ ਡਿੱਗ ਪਈ ਤੇ ਉਹ ਗੰਭੀਰ ਜ਼ਖਮੀ ਹੋ ਗਈ। ਬੱਚੀ ਦੇ ਡਿੱਗਦੇ ਹੀ ਆਸਪਾਸ ਦੇ ਲੋਕ ਅਤੇ ਉਸਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਦੂਜੇ ਪਾਸੇ ਲੜਕੀ ਖੁਦ ਐਂਬੂਲੈਂਸ ਬੁਲਾਉਣ ਦੀ ਗੱਲ ਕਰਦੀ ਰਹੀ। ਨੇੜੇ ਖੜ੍ਹੀ ਗੱਡੀ ਵਿਚ ਬੱਚੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਗਿਆ। ਖੈਰ, ਇਸ ਮਾਮਲੇ ਵਿਚ ਲੜਕੀ ਸਿਹਤਮੰਦ ਦੱਸੀ ਜਾ ਰਹੀ  ਹੈ।

Delhi A Girl Fell From The Sixth Floor While Making A Reel In Light Rain


Popular Posts
Just Now