ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Banswara School Bus Accident - ਬੱਚਿਆਂ ਨਾਲ ਭਰੀ ਸਕੂਲ ਬੱਸ ਨਹਿਰ 'ਚ ਡਿੱਗੀ, ਕਈ ਬੱਚੇ ਜ਼ਖਮੀ

Banswara School Bus Accident - ਬੱਚਿਆਂ ਨਾਲ ਭਰੀ ਸਕੂਲ ਬੱਸ ਨਹਿਰ


Admin / National

ਨੈਸ਼ਨਲ ਡੈਸਕ : ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ਦੇ ਘਾਟੋਲ ਕਸਬੇ ਤੋਂ ਇਕ ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਮਾਹੀ ਨਹਿਰ ਵਿਚ ਜਾ ਡਿੱਗੀ। ਜਿਸ ਕਾਰਨ ਬੱਸ 'ਚ ਬੈਠੇ ਕੁਝ ਬੱਚੇ ਜ਼ਖਮੀ ਹੋ ਗਏ। ਬੱਸ ਦੇ ਨਹਿਰ ਵਿਚ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬੱਸ ਦੇ ਸ਼ੀਸ਼ੇ ਤੋੜ ਕੇ bus ਵਿਚ ਬੈਠੇ ਬੱਚਿਆਂ ਨੂੰ ਬਾਹਰ ਕੱਢਿਆ।


ਸਕੂਲ ਬੱਸ ਭਾਰਦਵਾਜ ਸੀਨੀਅਰ ਸੈਕੰਡਰੀ ਸਕੂਲ ਦੀ ਦੱਸੀ ਜਾਂਦੀ ਹੈ। ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਖਬਰਾਂ ਮੁਤਾਬਕ ਕੁਝ ਬੱਚੇ ਜ਼ਖਮੀ ਵੀ ਹੋਏ ਹਨ। ਇਹ ਸਾਰੀ ਘਟਨਾ ਗ੍ਰਾਮ ਪੰਚਾਇਤ ਕੱਦਵਾ ਅਮਰੀ ਦੇ ਪਿੰਡ ਮਲਿਆਪਾਰਾ ਨੇੜੇ ਵਾਪਰੀ। ਬੱਸ ਇੱਥੋਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਬੱਸ ਦਾ ਡਰਾਈਵਰ ਜੋ ਬੱਚਿਆਂ ਨੂੰ ਲੈਣ ਲਈ ਲਗਾਤਾਰ ਆਉਂਦਾ ਸੀ ਅੱਜ ਛੁੱਟੀ 'ਤੇ ਸੀ ਅਤੇ ਉਸ ਦੀ ਥਾਂ 'ਤੇ ਇਕ ਹੋਰ ਡਰਾਈਵਰ ਨੂੰ ਭੇਜਿਆ ਗਿਆ। ਜੋ ਇਸ ਮਾਰਗ ਤੋਂ ਅਣਜਾਣ ਸੀ। ਕੱਚੀ ਸੜਕ ਹੋਣ ਕਾਰਨ ਉਹ ਕੰਟਰੋਲ ਗੁਆ ਬੈਠੀ ਅਤੇ ਬੱਸ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਖੁਸ਼ਕਿਸਮਤੀ ਰਹੀ ਕਿ ਨਹਿਰ ਵਿੱਚ ਪਾਣੀ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਹੋਣ ਦਾ ਡਰ ਸੀ।

ਦੱਸਣਯੋਗ ਹੈ ਕਿ ਇਸ ਹਾਦਸੇ ਵਿੱਚ ਕਈ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਮਹਾਤਮਾ ਗਾਂਧੀ ਹਸਪਤਾਲ ਅਤੇ ਬਾਕੀ ਬਚੇ ਕੁਝ ਬੱਚਿਆਂ ਨੂੰ ਘਾਟੋਲ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮੁੱਢਲੀ ਸਹਾਇਤਾ ਦਿੱਤੀ ਗਈ।

A School Bus Full Of Children Fell Into The Canal Many Children Were Injured


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now