Lightning - ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਦਿਨਾਂ 'ਚ 15 ਲੋਕਾਂ ਦੀ ਹੋਈ ਮੌਤ, ਸਰਕਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ
Admin / National
ਨੈਸ਼ਨਲ ਡੈਸਕ : ਓਡੀਸ਼ਾ ਵਿਚ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ ਦੋ ਦਿਨਾਂ ਵਿਚ ਸੂਬੇ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 15 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਹ ਘਟਨਾਵਾਂ ਸੂਬੇ ਦੇ ਵੱਖ-ਵੱਖ 5 ਜ਼ਿਲ੍ਹਿਆਂ 'ਚ ਵਾਪਰੀਆਂ ਹਨ। ਮਾਨਸੂਨ ਦੌਰਾਨ ਓਡੀਸ਼ਾ ਵਿਚ ਅਜਿਹੀਆਂ ਘਟਨਾਵਾਂ ਆਮ ਹਨ, ਜਦੋਂ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦਾ ਖਤਰਾ ਵੱਧ ਜਾਂਦਾ ਹੈ।
ਇਸ ਤਬਾਹੀ ਤੋਂ ਬਾਅਦ ਸੂਬਾ ਸਰਕਾਰ ਅਤੇ ਸਬੰਧਤ ਏਜੰਸੀਆਂ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਲਕੀ-ਫੁਲਕੀ ਘਟਨਾਵਾਂ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਲੋਕਾਂ ਨੂੰ ਮੌਸਮ ਦੀ ਜਾਣਕਾਰੀ 'ਤੇ ਧਿਆਨ ਦੇਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
15 People Died In Two Days Due To Lightning Government Announced Compensation