ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਹਰਿਆਣਾ 'ਚ ਬੀਜੇਪੀ ਤੇ ਜੇਜੇਪੀ ਲਈ ਖਤਰੇ ਦੀ ਘੰਟੀ, ਖਾਪ ਪੰਚਾਇਤਾਂ ਨੇ ਕੀਤਾ ਵੱਡਾ ਐਲਾਨ...

ਹਰਿਆਣਾ 'ਚ ਬੀਜੇਪੀ ਤੇ ਜੇਜੇਪੀ ਲਈ ਖਤਰੇ ਦੀ ਘੰਟੀ, ਖਾਪ ਪੰਚਾਇਤਾਂ ਨੇ


LPTV / Chandigarh

ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਵੱਡਾ ਐਲਾਨ ਕੀਤਾ ਹੈ। ਇਸ ਨਾਲ ਹਰਿਆਣਾ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਚਰਖੀ ਦਾਦਰੀ ਸਥਿਤ ਕਿਤਲਾਣਾ ਟੌਲ ਪਲਾਜ਼ਾ ’ਤੇ ਸਰਬ ਜਾਤੀ ਖਾਪ ਪੰਚਾਇਤਾਂ ਦੇ ਇਕੱਠ ਵਿੱਚ 10 ਮਤੇ ਪਾਸ ਕੀਤੇ ਗਏ। ਖਾਪ ਪੰਚਾਇਤਾਂ ਦੇ ਫੈਸਲਿਆਂ ਨਾਲ ਜਿੱਥੇ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲੇਗਾ, ਉੱਥੇ ਹੀ ਸੱਤਾਧਾਰੀ ਬੀਜੇਪੀ ਤੇ ਜੇਜੇਪੀ ਲਈ ਵੱਡੀ ਮੁਸ਼ਕਲ ਖੜ੍ਹੀ ਹੋਏਗੀ।

ਦਰਅਸਲ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਸਰਬ ਜਾਤੀ ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ 10 ਮਤੇ ਪਾਸ ਕੀਤੇ ਤੇ ਜੁਲਾਈ ਮਹੀਨੇ ਵਿੱਚ ਖਾਪ ਪੰਚਾਇਤਾਂ ਨੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਅੰਦੋਲਨ ਨੂੰ ਕਮਜ਼ੋਰ ਕਰਨ ਤੇ ਜਾਤ-ਪਾਤ ਤੇ ਧਰਮ ਦੇ ਆਧਾਰ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਹਰ ਤਰ੍ਹਾਂ ਦੀ ਸੋਧ ਲਈ ਤਿਆਰ ਹੈ ਪਰ ਕਿਸਾਨ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਵਾਪਸੀ ਨਹੀਂ ਕਰਨਗੇ।

ਜ਼ਿਕਰਯੋਗ ਹੈ ਕਿ ਖਾਪ ਮਹਾਪੰਚਾਇਤ ਵਿੱਚ 10 ਮਤੇ ਪਾਸ ਕੀਤੇ ਗਏ ਹਨ ਜਿਸ ’ਚ ਤਿੰਨੋਂ ਖੇਤੀ ਕਾਨੂੰਨ ਅਤੇ ਹਰਿਆਣਾ ਸਰਕਾਰ ਦਾ ਸੰਪਤੀ ਤੋੜ ਫੋੜ ਵਸੂਲੀ ਬਿੱਲ ਰੱਦ ਕਰਕੇ ਫ਼ਸਲਾਂ ਦੀ ਐਮਐਸਪੀ ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੰਗ ਕੀਤੀ ਗਈ ਹੈ ਕਿ ਬਿਜਲੀ ਆਰਡੀਨੈਂਸ ਵਾਪਸ ਲਿਆ ਜਾਵੇ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਦੇਸ਼ ਵਿੱਚ ਵੱਧ ਰਹੇ ਨਿੱਜੀਕਰਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਾਂਗਵਾਨ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ ਅਤੇ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋਣਗੇ ਸੰਘਰਸ਼ ਜਾਰੀ ਰਹੇਗਾ।

Panchayats have made a big announcement sounding the alarm for BJP and JJP in Haryana


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now