ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Haryana Elections 2024 - ਕਾਂਗਰਸ ਨੇ 32 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਤਿੰਨ ਨਵੇਂ ਚਿਹਰਿਆਂ ਨੂੰ ਮਿਲਿਆ ਮੌਕਾ

Haryana Elections 2024 - ਕਾਂਗਰਸ ਨੇ 32 ਉਮੀਦਵਾਰਾਂ ਦੀ ਸੂਚੀ ਕੀਤੀ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕਾਂਗਰਸ ਨੇ ਸ਼ੁੱਕਰਵਾਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ ਲਈ 32 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪ੍ਰਧਾਨਗੀ ਮਲਿਕਾਅਰਜੁਨ ਖੜਗੇ ਨੇ ਕੀਤੀ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਮੌਜੂਦਗੀ ਵਿਚ 71 ਉਮੀਦਵਾਰਾਂ ਦੇ ਨਾਵਾਂ 'ਤੇ ਸਹਿਮਤੀ ਬਣੀ, ਜਿਨ੍ਹਾਂ 'ਚੋਂ ਰਾਤ ਨੂੰ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ।

ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਗੜ੍ਹੀ ਸਾਂਪਲਾ ਸੀਟ ਤੋਂ ਚੋਣ ਲੜਨਗੇ ਜਦਕਿ ਕਾਂਗਰਸ 'ਚ ਸ਼ਾਮਲ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਅਨੁਸੂਚਿਤ ਜਾਤੀਆਂ ਲਈ ਰਾਖਵੀਆਂ 8 ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਹਿਲਵਾਨ ਬਜਰੰਗ ਪੂਨੀਆ ਜੋ ਫੋਗਾਟ ਨਾਲ ਪਾਰਟੀ 'ਚ ਸ਼ਾਮਲ ਹੋਏ ਸਨ, ਬਾਦਲੀ ਸੀਟ ਤੋਂ ਚੋਣ ਲੜਨ ਦੇ ਚਾਹਵਾਨ ਸਨ, ਪਰ ਕੁਲਦੀਪ ਵਤਸ ਪਿੱਛੇ ਹਟਣ ਨੂੰ ਤਿਆਰ ਨਹੀਂ ਸਨ। ਅਜਿਹੇ ਵਿਚ ਪੂਨੀਆ ਨੂੰ ਮੈਦਾਨ 'ਚ ਉਤਾਰਨ ਦੀ ਬਜਾਏ ਉਨ੍ਹਾਂ ਨੂੰ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਗਿਆ।

ਉਮੀਦਵਾਰਾਂ ਦੀ ਸੂਚੀ ਵਿਚ 9 ਜਾਟ, 9 ਐਸਸੀ, 7 ਓਬੀਸੀ, 3 ਮੁਸਲਿਮ, 2 ਬ੍ਰਾਹਮਣ, 1 ਸਿੱਖ ਤੇ 1 ਪੰਜਾਬੀ ਉਮੀਦਵਾਰ ਮੈਦਾਨ 'ਚ

ਕਾਂਗਰਸ ਨੇ ਆਪਣੇ ਪੁਰਾਣੇ ਚਿਹਰਿਆਂ ਨੂੰ ਹੀ ਮੈਦਾਨ ਵਿਚ ਉਤਾਰਿਆ ਹੈ। ਸਿਰਫ਼ ਤਿੰਨ ਨਵੇਂ ਉਮੀਦਵਾਰਾਂ ਨੂੰ ਮੌਕਾ ਦਿੱਤਾ ਗਿਆ ਹੈ। 32 ਉਮੀਦਵਾਰਾਂ ਦੀ ਸੂਚੀ ਵਿਚ 9 ਜਾਟ, 9 ਐਸਸੀ, 7 ਓਬੀਸੀ, 3 ਮੁਸਲਿਮ, 2 ਬ੍ਰਾਹਮਣ, 1 ਸਿੱਖ ਅਤੇ 1 ਪੰਜਾਬੀ ਉਮੀਦਵਾਰ ਮੈਦਾਨ ਵਿਚ ਉਤਾਰਿਆ ਗਿਆ ਹੈ। ਕਾਂਗਰਸ ਨੇ ਨੀਲੋਖੇੜੀ ਤੋਂ ਮੌਜੂਦਾ ਆਜ਼ਾਦ ਵਿਧਾਇਕ ਧਰਮਪਾਲ ਗੌਂਡਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼ਾਹਬਾਦ ਤੋਂ ਜੇਜੇਪੀ ਛੱਡਣ ਵਾਲੇ ਵਿਧਾਇਕ ਰਾਮਕਰਨ ਕਾਲਾ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਨੇਸ਼ ਫੋਗਾਟ ਨੂੰ ਜੁਲਾਨਾ ਤੋਂ ਟਿਕਟ ਦਿੱਤੀ ਗਈ ਹੈ।

Congress Released The List Of 32 Candidates Three New Faces Got A Chance


Popular Posts
Just Now