ਪਠਾਨਕੋਟ ਦੇ ਕਿਸਾਨ ਦੀ ਧੀ ਨੇ ਨਾਂ ਕੀਤਾ ਰੋਸ਼ਨ, ਪਲਵੀ ਰਾਜਪੂਤ ਬਣੀ ਭਾਰਤੀ ਫੌਜ 'ਚ ਲੈਫਟੀਨੈਂਟ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼, ਐੱਸਏਐੱਸ ਨਗਰ (ਮੁਹਾਲੀ) ਦੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਹੋਰ ਉਪਲਬਧੀ ਜੋੜਦੇ ਹੋਏ, ਸੰਸਥਾ ਦੀ ਸਾਬਕਾ ਵਿਦਿਆਰਥੀ ਪਲਵੀ ਰਾਜਪੂਤ ਨੂੰ ਭਾਰਤੀ ਫੌਜ ਵਿਚ ਲੈਫਟੀਨੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਸਨੇ ਸ਼ਨੀਵਾਰ ਨੂੰ ਚੇਨਈ ਵਿੱਚ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਸਫਲਤਾਪੂਰਵਕ ਆਪਣੀ ਸਿਖਲਾਈ ਪੂਰੀ ਕੀਤੀ ਅਤੇ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ ਜਿਸਦੀ ਦੇਖਰੇਖ ਵਾਈਸ ਚੀਫ ਆਫ ਆਰਮੀ ਸਟਾਫ ਲੈਫਟੀਨੈਂਟ ਜਨਰਲ ਐੱਨਐੱਸ ਰਾਜਾ ਸੁਬਰਾਮਣੀ ਪੀਵੀਐੱਸਐੱਮ, ਏਵੀਐੱਸਐੱਮ, ਐੱਸਐੱਮ, ਵੀਐੱਸਐੱਮ ਦੁਆਰਾ ਕੀਤੀ ਗਈ ਸੀ।
ਲੈਫਟੀਨੈਂਟ ਪਲਵੀ ਰਾਜਪੂਤ, ਜੋ ਕਿ ਆਰਟੀਲਰੀ ਦੀ ਰੈਜੀਮੈਂਟ ਵਿਚ ਨਿਯੁਕਤ ਕੀਤਾ ਗਿਆ ਸੀ, ਪਠਾਨਕੋਟ ਜ਼ਿਲ੍ਹੇ ਦੇ ਇੱਕ ਹੋਣਹਾਰ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪਲਵੀ ਰਾਜਪੂਤ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।
Pathankot Farmer s Daughter Palvi Rajput Became A Lieutenant In The Indian Army