ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Ram Rahim - ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ - ਕਤਲ ਕੇਸ 'ਚ SC ਨੇ ਜਾਰੀ ਕੀਤਾ ਨੋਟਿਸ, 4 ਹਫ਼ਤਿਆਂ 'ਚ ਮੰਗਿਆ ਜਵਾਬ

Ram-Rahim-s-Problems-Increased-S


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਸੁਪਰੀਮ ਕੋਰਟ ਨੇ ਸਿਰਸਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਨੋਟਿਸ ਜਾਰੀ ਕਰ ਕੇ 2002 ਵਿਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਜਵਾਬ ਮੰਗਿਆ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦੀ ਜਾਂਚ ਲਈ ਸਹਿਮਤੀ ਜਤਾਈ, ਜਿਸ ਵਿਚ ਰਾਮ ਰਹੀਮ ਅਤੇ 4 ਹੋਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ।


ਅਦਾਲਤ ਨੇ 4 ਹਫ਼ਤਿਆਂ ਦਾ ਸਮਾਂ ਦਿੱਤਾ 

ਦੱਸਣਯੋਗ ਹੈ ਕਿ ਇਸ ਕਤਲ ਕੇਸ ਵਿਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰ ਕੇ 4 ਹਫ਼ਤਿਆਂ ਵਿਚ ਜਵਾਬ ਦੇਣ ਲਈ ਕਿਹਾ ਹੈ। ਦਰਅਸਲ ਇਹ ਪਟੀਸ਼ਨ ਜਗਸੀਰ ਸਿੰਘ ਵੱਲੋਂ ਐਡਵੋਕੇਟ ਸੱਤਿਆ ਮਿੱਤਰਾ ਰਾਹੀਂ ਦਾਇਰ ਕੀਤੀ ਗਈ ਸੀ ਅਤੇ ਇਸ ਪਟੀਸ਼ਨ ਵਿਚ 28 ਮਈ 2024 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਮਾਮਲੇ ਦੀ ਮੁੜ ਤੋਂ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।

Ram Rahim s Problems Increased SC Issued Notice In Murder Case


Popular Posts
Just Now