ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Dera Beas- ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਕ ਹੋਰ ਵੱਡਾ ਐਲਾਨ, ਨੋਟੀਫਿਕੇਸ਼ਨ ਜਾਰੀ

Dera Beas- ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਇਕ ਹੋਰ ਵੱਡਾ ਐਲਾਨ, ਨੋਟੀ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੀ ਗੱਦੀ ਦਾ ਐਲਾਨ ਕਰਨ ਤੋਂ ਬਾਅਦ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ।

ਡੇਰਾ ਬਿਆਸ ਦੀ ਸੇਵਾ ਲਈ ਰਾਜਾਂ ਦੇ ਕੋਆਰਡੀਨੇਟਰਾਂ ਦਾ ਐਲਾਨ ਕਰਦੇ ਹੋਏ ਡੇਰਾ ਬਿਆਸ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿਚ 3 ਜ਼ੋਨ ਬਣਾਏ ਗਏ ਹਨ। ਜ਼ੋਨ 1 ਵਿਚ ਪੰਜਾਬ ਤੋਂ ਡਾ. ਕੇਡੀ ਸਿੰਘ, ਹਿਮਾਚਲ ਪ੍ਰਦੇਸ਼-1 ਤੋਂ ਮਾਨ ਸਿੰਘ ਕਸ਼ਯਪ, ਹਿਮਾਚਲ ਪ੍ਰਦੇਸ਼-2 ਤੋਂ ਮਨਚੰਦ ਚੌਹਾਨ, ਜੰਮੂ-ਕਸ਼ਮੀਰ ਦੇ ਵੇਦ ਰਾਜ ਅੰਗੂਰਾਣਾ, ਉੱਤਰਾਖੰਡ ਦੇ ਸਚਿਨ ਚੋਪੜਾ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਮੁਕੇਸ਼ ਤਲਵਾਰ ਨੂੰ ਸੌਂਪੀ ਗਈ ਹੈ। 


ਇਸ ਤੋਂ ਇਲਾਵਾ ਜ਼ੋਨ-2 ਵਿਚ ਰਾਜਸਥਾਨ ਤੋਂ ਸੀਤਾ ਰਾਮ ਚੋਪੜਾ, ਮੱਧ ਪ੍ਰਦੇਸ਼ ਤੋਂ ਮੀਆਂਕ ਸੇਠੀ ਅਤੇ ਛੱਤੀਸਗੜ੍ਹ ਤੋਂ ਰਵੀ ਪਟਨਾਨੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ੋਨ-3 ਵਿਚ 9 ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਅਨੁਸਾਰ ਪਾਮਲ ਕਪੂਰ ਨੂੰ ਪੱਛਮੀ ਬੰਗਾਲ ਅਤੇ ਸਿੱਕਮ, ਅਜੀਤਪਾਲ ਸਿੰਘ ਗਾਬੜੀਆ ਨੂੰ ਮਹਾਰਾਸ਼ਟਰ-1, ਹਿਤੇਨ ਸੇਠੀ ਨੂੰ ਮਹਾਰਾਸ਼ਟਰ-2, ਪ੍ਰਕਾਸ਼ ਕੁਕਰੇਜਾ ਨੂੰ ਗੁਜਰਾਤ, ਰਾਜੇਸ਼ ਪਰੂਥੀ ਨੂੰ ਨੇਪਾਲ, ਰਫੀਕ ਅਹਿਮਦ ਨੂੰ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਵਿਚ ਨਿਯੁਕਤ ਕੀਤਾ ਗਿਆ ਹੈ, ਆਰ ਸ਼ੰਕਰ ਨੂੰ ਆਂਧਰਾ ਪ੍ਰਦੇਸ਼, ਲਕਸ਼ਮਣ ਟੀ ਨਨਵਾਨੀ ਨੂੰ ਤੇਲੰਗਾਨਾ, ਹਰੀਸ਼ ਮੁੰਜਾਲ ਨੂੰ ਬਿਹਾਰ, ਝਾਰਖੰਡ, ਸਿੱਕਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Dera Beas Another Big Announcement From Radha Swami Dera Beas Notification Issued


Popular Posts
Just Now