Karnataka ਦੇ ਮਾਂਡਿਆ 'ਚ ਗਣੇਸ਼ ਵਿਸਰਜਨ ਦੌਰਾਨ ਹਿੰਸਾ, ਵਾਧੂ ਸੁਰੱਖਿਆ ਬਲ ਤਾਇਨਾਤ, 52 ਲੋਕ ਗ੍ਰਿਫਤਾਰ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਕਰਨਾਟਕ ਦੇ ਮਾਂਡਿਆ ਵਿਚ ਭਗਵਾਨ ਗਣੇਸ਼ ਜੀ ਦੀ ਮੂਰਤੀ ਵਿਸਰਜਨ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲਿਸ ਨੇ 52 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਥੋਂ ਦੇ ਨਾਗਮੰਗਲਾ ਕਸਬੇ ਵਿਚ ਬੁੱਧਵਾਰ ਦੇਰ ਰਾਤ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿੱਥੇ ਪੱਥਰਬਾਜ਼ੀ ਵਿਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਲਾਂਕਿ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਲਾਕੇ ਵਿਚ 14 ਸਤੰਬਰ ਤੱਕ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਾਮਲਾ ਦਰਜ
ਮਾਂਡਿਆ ਦੇ ਪੁਲਿਸ ਸੁਪਰਡੈਂਟ ਮਲਿਕਾਜਰੂਨ ਬਲਦੰਡੀ ਨੇ ਕਿਹਾ ਕਿ ਅਸੀਂ ਬੁੱਧਵਾਰ ਦੀ ਘਟਨਾ ਦੇ ਸਬੰਧ ਵਿਚ ਹੁਣ ਤੱਕ 52 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਲੋਕ ਆਪਣੇ ਰੋਜ਼ਾਨਾ ਦੇ ਕੰਮ ਕਰ ਰਹੇ ਹਨ। ਦੁਕਾਨਾਂ ਖੁੱਲ੍ਹੀਆਂ ਹਨ। ਅਸੀਂ ਕਰਨਾਟਕ ਸਟੇਟ ਰਿਜ਼ਰਵ ਪੁਲਿਸ ਦੀ ਵਾਧੂ ਫੋਰਸ ਦੇ ਨਾਲ-ਨਾਲ ਸਾਦੇ ਕੱਪੜਿਆਂ ਵਿਚ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਤਾਇਨਾਤ ਕੀਤਾ ਹੈ। ਪੁਲਿਸ ਮੁਤਾਬਕ ਗੈਰ-ਕਾਨੂੰਨੀ ਇਕੱਠ, ਹੱਤਿਆ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ਵਿਚ ਰੁਕਾਵਟ ਪਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਆਦਿ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਥਾਣੇ ਅੱਗੇ ਰੋਸ ਪ੍ਰਦਰਸ਼ਨ, ਹਿੰਸਾ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ
ਪੁਲਿਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਸ਼ਰਧਾਲੂ ਬਦਰੀਕੋਪੱਲੂ ਪਿੰਡ ਤੋਂ ਸ਼ੋਭਾ ਯਾਤਰਾ ਕੱਢ ਰਹੇ ਸੀ ਤਾਂ ਦੋ ਧਿਰਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਬਦਮਾਸ਼ਾਂ ਨੇ ਪਥਰਾਅ ਕੀਤਾ, ਜਿਸ ਨਾਲ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ਦੀ ਭੰਨ-ਤੋੜ ਕੀਤੀ ਗਈ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਨੇ ਭੀੜ ਨੂੰ ਹਟਾਉਣ ਅਤੇ ਸਥਿਤੀ ਨੂੰ ਕਾਬੂ ਵਿਚ ਕਰਨ ਲਈ ਹਲਕੇ ਬਲ ਦੀ ਵਰਤੋਂ ਕੀਤੀ। ਸ਼ੋਭਾ ਯਾਤਰਾ ਕੱਢ ਰਹੇ ਨੌਜਵਾਨਾਂ ਦੇ ਇੱਕ ਸਮੂਹ ਨੇ ਥਾਣੇ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
Violence During Ganesh Immersion In Karnataka s Mandya 52 People Arrested