Modi America visit- ਪ੍ਰਧਾਨ ਮੰਤਰੀ ਮੋਦੀ ਤਿੰਨ ਰੋਜ਼ਾ ਦੌਰੇ 'ਤੇ ਅਮਰੀਕਾ ਲਈ ਰਵਾਨਾ, ਜਾਣੋ ਪ੍ਰੋਗਰਾਮ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਵਾਡ (ਚੌਤਰ ਸੁਰੱਖਿਆ ਸੰਵਾਦ) ਹਿੰਦ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੇ ਇੱਕ ਵੱਡੇ ਸਮੂਹ ਵਜੋਂ ਉਭਰਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਤਿੰਨ ਦਿਨਾਂ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਇਹ ਗੱਲ ਕਹੀ।
ਕਵਾਡ ਵਿਚ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਸ਼ਾਮਲ ਹਨ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਲਾਵੇਅਰ ਦੇ ਵਿਲਮਿੰਗਟਨ ਵਿਚ ਹੋਣ ਵਾਲੇ ਸਾਲਾਨਾ ਕਵਾਡ ਸਿਖਰ ਸੰਮੇਲਨ ਵਿਚ ਸ਼ਿਰਕਤ ਕਰਨਗੇ ਅਤੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਸਭਾ ਵਿਚ ‘ਸਮਿਟ ਆਫ ਦਿ ਫਿਊਚਰ’ ਸਮਾਗਮ ਨੂੰ ਸੰਬੋਧਨ ਕਰਨਗੇ।
ਇਸ ਤੋਂ ਇਲਾਵਾ ਉਹ ਤਕਨਾਲੋਜੀ ਖੇਤਰ ਦੀਆਂ ਚੋਟੀ ਦੀਆਂ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਵੀ ਮੀਟਿੰਗ ਕਰਨਗੇ। ਯੂਐੱਸ ਦੇ ਰਾਸ਼ਟਰਪਤੀ ਜੋਅ ਬਾਇਡਨ ਡੇਲਾਵੇਅਰ ਦੇ ਵਿਲਮਿੰਗਟਨ ਵਿੱਚ ਅੱਜ ਕਵਾਡ ਦੇ ਚੌਥੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ।
ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਕਵਾਡ ਸਮਿਟ 'ਚ ਆਪਣੇ ਸਹਿਯੋਗੀਆਂ ਰਾਸ਼ਟਰਪਤੀ ਬਾਇਡਨ, ਪ੍ਰਧਾਨ ਮੰਤਰੀ ਅਲਬਾਨੀਜ਼ ਅਤੇ ਪ੍ਰਧਾਨ ਮੰਤਰੀ ਕਿਸ਼ਿਦਾ ਨਾਲ ਮਿਲਣ ਲਈ ਉਤਸ਼ਾਹਿਤ ਹਾਂ।'
ਉਨ੍ਹਾਂ ਕਿਹਾ ਕਿ ਇਹ ਮੰਚ ਭਾਰਤ-ਪ੍ਰਸ਼ਾਂਤ ਖੇਤਰ ਵਿਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੇ ਸਮਾਨ ਵਿਚਾਰਧਾਰਾ ਵਾਲੇ ਦੇਸ਼ਾਂ ਦੇ ਇੱਕ ਪ੍ਰਮੁੱਖ ਸਮੂਹ ਵਜੋਂ ਉਭਰਿਆ ਹੈ। ਪ੍ਰਧਾਨ ਮੰਤਰੀ ਅਮਰੀਕੀ ਰਾਸ਼ਟਰਪਤੀ ਬਾਇਡਨ ਨਾਲ ਵੀ ਦੁਵੱਲੀ ਮੀਟਿੰਗ ਕਰਨਗੇ।
Prime Minister Modi Left For America On A Three day Visit Know The Program