New Chief Minister of Delhi Atishi- ਆਤਿਸ਼ੀ ਨੇ ਸੰਭਾਲਿਆ ਮੁੱਖ ਮੰਤਰੀ ਦਾ ਅਹੁਦਾ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀਆਂ ਭਾਵਨਾਵਾਂ ਭਾਰਤ ਦੀਆਂ ਵੈਸੇ ਹੀ ਹਨ ਜਦੋਂ ਭਗਵਾਨ ਰਾਮ 14 ਸਾਲਾਂ ਦੇ ਬਨਵਾਸ 'ਤੇ ਗਏ ਸਨ। ਆਤਿਸ਼ੀ ਨੇ ਕਿਹਾ ਕਿ ਮੈਂ ਚਾਰ ਮਹੀਨਿਆਂ ਲਈ ਦਿੱਲੀ ਦੇ ਮੁੱਖ ਮੰਤਰੀ ਵਜੋਂ ਕੰਮ ਕਰਾਂਗੀ।
ਦਿੱਲੀ ਦੇ ਨਵੇਂ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲਦੇ ਹੋਏ ਕਿਹਾ ਕਿ ਮੈਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਅੱਜ ਮੇਰਾ ਦਰਦ ਭਰਤ ਵਾਂਗ ਹੈ ਜਦੋਂ ਭਗਵਾਨ ਰਾਮ ਨੂੰ 14 ਸਾਲ ਲਈ ਬਨਵਾਸ ਵਿਚ ਚਲੇ ਗਏ ਸਨ ਅਤੇ ਭਰਤ ਨੂੰ ਕਮਾਨ ਸੰਭਾਲਣੀ ਪਈ ਸੀ। ਜਿਵੇਂ ਭਰਤ ਨੇ ਭਗਵਾਨ ਰਾਮ ਦੀਆਂ ਜੁੱਤੀਆਂ ਨੂੰ ਸੁਰੱਖਿਅਤ ਰੱਖਿਆ ਸੀ। 14 ਸਾਲ ਤੱਕ ਕਾਰਜਭਾਰ ਸੰਭਾਲਿਆ ਵੈਸੇ ਹੀ ਅਗਲੇ ਚਾਰ ਮਹੀਨੇ ਦਿੱਲੀ ਸਰਕਾਰ ਚਲਾਵਾਂਗੀ... ਅਰਵਿੰਦ ਕੇਜਰੀਵਾਲ ਨੇ ਮਾਣ ਅਤੇ ਨੈਤਿਕਤਾ ਦੀ ਮਿਸਾਲ ਕਾਇਮ ਕੀਤੀ ਹੈ।
ਪਿਛਲੇ ਦੋ ਸਾਲਾਂ ਤੋਂ ਭਾਜਪਾ ਨੇ ਅਰਵਿੰਦ ਕੇਜਰੀਵਾਲ ਦੇ ਅਕਸ ਨੂੰ ਢਾਹ ਲਾਉਣ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ 'ਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ, ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ 6 ਮਹੀਨੇ ਜੇਲ੍ਹ 'ਚ ਡੱਕ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਦੋਂ ਤੱਕ ਦਿੱਲੀ ਦੇ ਲੋਕ ਉਨ੍ਹਾਂ ਦੀ ਇਮਾਨਦਾਰੀ 'ਤੇ ਭਰੋਸਾ ਨਹੀਂ ਕਰਦੇ, ਉਹ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ। ਇਸ ਲਈ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਕੁਰਸੀ ਅਰਵਿੰਦ ਕੇਜਰੀਵਾਲ ਦੀ ਹੈ। ਮੈਨੂੰ ਉਮੀਦ ਹੈ ਕਿ ਦਿੱਲੀ ਦੇ ਲੋਕ ਉਨ੍ਹਾਂ ਨੂੰ ਮੁੜ ਦਿੱਲੀ ਦਾ ਮੁੱਖ ਮੰਤਰੀ ਚੁਣਨਗੇ। ਉਦੋਂ ਤੱਕ ਕੁਰਸੀ ਇਸ ਦਫ਼ਤਰ ਵਿਚ ਰਹੇਗੀ ਅਤੇ ਅਰਵਿੰਦ ਕੇਜਰੀਵਾਲ ਦੀ ਉਡੀਕ ਕਰੇਗੀ।
Atishi Assumed The Post Of Chief Minister