Shanan Power Project Case- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ, ਹਿਮਾਚਲ ਪ੍ਰਦੇਸ਼ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਸ਼ਿਮਲਾ 'ਚ ਸ਼ਾਨਨ ਪਾਵਰ ਪ੍ਰੋਜੈਕਟ ਮਾਮਲੇ 'ਚ ਹਿਮਾਚਲ ਪ੍ਰਦੇਸ਼ ਸਰਕਾਰ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 8 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਦੇ ਨਾਲ-ਨਾਲ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ 'ਤੇ ਆਪਣਾ ਕੰਟਰੋਲ ਬਰਕਰਾਰ ਰੱਖਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਹਿਮਾਚਲ ਪ੍ਰਦੇਸ਼ ਇਸ ਦਾਅਵੇ ਦਾ ਵਿਰੋਧ ਕਰ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ 8 ਨਵੰਬਰ ਨੂੰ ਲੀਜ਼ ਰੱਦ ਕਰਨ ਦੀ ਪਟੀਸ਼ਨ ਦੇ ਨਾਲ ਹੋਵੇਗੀ।
ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਾਇਰ ਸਿਵਲ ਮੁਕੱਦਮੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਸੰਧੀ ਅਤੇ ਸਮਝੌਤੇ ’ਤੇ ਆਧਾਰਿਤ ਹੈ। ਇਹ ਸਭ ਧਾਰਾ 131 ਤਹਿਤ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ।
ਹਿਮਾਚਲ ਪ੍ਰਦੇਸ਼ ਸਰਕਾਰ ਨੇ ਦੱਸਿਆ ਕਿ 1925 ਵਿਚ ਮੰਡੀ ਦੇ ਤਤਕਾਲੀ ਰਾਜੇ ਨੇ ਸ਼ਾਨਨ ਪਾਵਰ ਪ੍ਰੋਜੈਕਟ ਦੀ ਜ਼ਮੀਨ ਭਾਰਤ ਸਰਕਾਰ ਨੂੰ 99 ਸਾਲਾਂ ਲਈ ਲੀਜ਼ 'ਤੇ ਦਿੱਤੀ ਸੀ। ਜੋ ਮਾਰਚ 2024 ਵਿਚ ਖਤਮ ਹੋ ਜਾਵੇਗਾ। ਇਸ ਲਈ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਸ ਪ੍ਰਾਜੈਕਟ 'ਤੇ ਹਿਮਾਚਲ ਪ੍ਰਦੇਸ਼ ਦਾ ਅਧਿਕਾਰ ਹੈ।
ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਬਰਕਰਾਰ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
Shanan Power Project Case Supreme Court Takes Notice Of Punjab Government