Bengal 'ਚ ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ, ਵੱਡਾ ਰੇਲ ਹਾਦਸਾ ਟਲਿਆ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲੇ ਦੇ ਨਿਊ ਮੈਨਾਗੁੜੀ ਰੇਲਵੇ ਸਟੇਸ਼ਨ 'ਤੇ ਮੰਗਲਵਾਰ ਸਵੇਰੇ ਇਕ ਖਾਲੀ ਮਾਲ ਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਉੱਤਰ-ਪੂਰਬ ਫਰੰਟੀਅਰ ਰੇਲਵੇ (ਐਨਐਫਆਰ) ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਘਟਨਾ ਸਵੇਰੇ 6.20 ਵਜੇ ਵਾਪਰੀ, ਜਿਸ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ। ਇਹ ਰੇਲਵੇ ਰੂਟ ਉੱਤਰ-ਪੂਰਬੀ ਰਾਜਾਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਜੋੜਦਾ ਹੈ।
5 Coaches Of A Goods Train Derailed In Bengal