Defamation case- ਸੰਜੇ ਰਾਊਤ ਮਾਣਹਾਨੀ ਮਾਮਲੇ 'ਚ ਦੋਸ਼ੀ ਕਰਾਰ, ਸ਼ਿਵ ਸੈਨਾ ਯੂਬੀਟੀ ਆਗੂ 15 ਦਿਨ ਲਈ ਜਾਣਗੇ ਜੇਲ੍ਹ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਭਾਜਪਾ ਨੇਤਾ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਦੁਆਰਾ ਦਾਇਰ ਮਾਣਹਾਨੀ ਦੇ ਇਕ ਕੇਸ ਵਿਚ ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ 15 ਦਿਨਾਂ ਦੀ ਸਾਦੀ ਕੈਦ ਦੀ ਸਜ਼ਾ ਸੁਣਾਈ।
ਮੈਟਰੋਪੋਲੀਟਨ ਮੈਜਿਸਟ੍ਰੇਟ (ਸਿਵੜੀ ਅਦਾਲਤ) ਨੇ ਰਾਜ ਸਭਾ ਮੈਂਬਰ ਰਾਊਤ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 (ਮਾਨਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਸ 'ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ।
ਮੇਧਾ ਸੋਮਈਆ ਨੇ ਇਹ ਲਾਏ ਸੀ ਦੋਸ਼
ਮੇਧਾ ਸੋਮਈਆ ਨੇ ਵਕੀਲ ਵਿਵੇਕਾਨੰਦ ਗੁਪਤਾ ਰਾਹੀਂ ਦਰਜ ਕਰਵਾਈ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਰਾਊਤ ਨੇ ਉਸ 'ਤੇ ਅਤੇ ਉਸ ਦੇ ਪਤੀ 'ਤੇ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਮਾਣਹਾਨੀ ਦੇ ਦੋਸ਼ ਲਾਏ ਹਨ।
ਉਸ ਨੇ ਕਿਹਾ ਕਿ ਰਾਊਤ ਨੇ ਉਸ 'ਤੇ ਮੀਰਾ ਭਯੰਦਰ ਨਗਰ ਨਿਗਮ ਦੇ ਅਧਿਕਾਰ ਖੇਤਰ ਦੇ ਅਧੀਨ ਕੁਝ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਰੱਖ-ਰਖਾਅ ਲਈ 100 ਕਰੋੜ ਰੁਪਏ ਦੇ ਘੁਟਾਲੇ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਦੋਸ਼ੀਆਂ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ ਆਪਣੇ ਆਪ 'ਚ ਮਾਣਹਾਨੀ ਵਾਲੇ ਹਨ। ਇਹ ਬਿਆਨ ਆਮ ਲੋਕਾਂ ਦੀਆਂ ਨਜ਼ਰਾਂ ਵਿੱਚ ਮੇਰੇ ਚਰਿੱਤਰ ਨੂੰ ਬਦਨਾਮ ਕਰਨ ਲਈ ਦਿੱਤੇ ਗਏ ਹਨ।
Sanjay Raut Found Guilty In Defamation Case Go To Jail For 15 Days