ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Instagram 'ਤੇ ਦੋਸਤੀ ਕਰਨੀ ਪੈ ਗਈ ਮਹਿੰਗੀ, ਬਿਜ਼ਨੈੱਸਮੈਨ ਨੇ Five Star Hotel 'ਚ ਵਿਧਵਾ ਦੀ ਲੁੱਟੀ ਪੱਤ

Instagram 'ਤੇ ਦੋਸਤੀ ਕਰਨੀ ਪੈ ਗਈ ਮਹਿੰਗੀ, ਬਿਜ਼ਨੈੱਸਮੈਨ ਨੇ  Five


Admin / Crime

ਇਕ ਸਾਲ ਪਹਿਲਾਂ ਪਤੀ ਦੀ ਹੋ ਗਈ ਸੀ ਮੌਤ

ਲਾਈਵ ਪੰਜਾਬੀ ਟੀਵੀ ਬਿਊਰੋ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਔਰਤ ਨੇ ਜਬਰ ਜਨਾਹ ਦੇ ਸਬੰਧ ਵਿਚ ਐਫਆਈਆਰ ਦਰਜ ਕਰਵਾਈ ਹੈ। ਰਿਪੋਰਟ ਮੁਤਾਬਕ ਇਕ ਮਸ਼ਹੂਰ ਫਾਈਵ ਸਟਾਰ ਹੋਟਲ ਵਿਚ ਔਰਤ ਨਾਲ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਦੱਖਣੀ ਦਿੱਲੀ ਦਾ ਰਹਿਣ ਵਾਲਾ ਹੈ।


ਇਕ ਸਾਲ ਪਹਿਲਾਂ ਪਤੀ ਦੀ ਹੋ ਗਈ ਸੀ ਮੌਤ


ਮਾਮਲਾ ਇਕ ਸਾਲ ਪੁਰਾਣਾ ਹੈ ਪਰ ਪੁਲਿਸ ਨੇ 3 ਅਕਤੂਬਰ ਨੂੰ ਕੇਸ ਦਰਜ ਕੀਤਾ। ਔਰਤ ਨੇ ਆਪਣੀ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਦੀ ਪਿਛਲੇ ਸਾਲ ਮੌਤ ਹੋ ਗਈ ਸੀ। 


ਇੰਸਟਾਗ੍ਰਾਮ 'ਤੇ ਦੋਸਤੀ, ਹੋਟਲ 'ਚ ਜਬਰ ਜਨਾਹ


ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਇੰਸਟਾਗ੍ਰਾਮ 'ਤੇ ਅਮਿਤ ਨਾਂ ਦੇ ਨੌਜਵਾਨ ਨਾਲ ਦੋਸਤੀ ਹੋ ਗਈ ਸੀ। ਉਹ ਦੱਖਣੀ ਦਿੱਲੀ ਵਿਚ ਕਾਰੋਬਾਰ ਕਰਦਾ ਹੈ। ਔਰਤ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ਵਿਚ ਅਮਿਤ ਨੇ ਉਸ ਨੂੰ 5 ਸਟਾਰ ਹੋਟਲ 'ਚ ਮਿਲਣ ਲਈ ਬੁਲਾਇਆ ਸੀ। ਉਥੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਨੇ 3 ਅਕਤੂਬਰ ਨੂੰ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ। ਪੁਲਿਸ ਐਫਆਈਆਰ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ।


ਪਹਿਲਾਂ ਹੋ ਚੁੱਕੀਆਂ ਹਨ ਔਰਤਾਂ ਹਵਸ ਦਾ ਸ਼ਿਕਾਰ


ਇਸ ਤੋਂ ਪਹਿਲਾਂ 30 ਦਸੰਬਰ ਨੂੰ ਇਕ 55 ਸਾਲਾ ਔਰਤ ਨੇ ਦੋਸ਼ ਲਾਇਆ ਸੀ ਕਿ ਕੁਝ ਮਹੀਨੇ ਪਹਿਲਾਂ ਉਸ ਨਾਲ ਦੋਸਤੀ ਕਰਨ ਵਾਲੇ ਇਕ ਵਿਅਕਤੀ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਜਬਰ ਜਨਾਹ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 35 ਸਾਲਾ ਸੁਨੀਲ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕਿਹਾ ਸੀ ਕਿ ਉਨ੍ਹਾਂ ਨੂੰ 30 ਸਤੰਬਰ ਨੂੰ ਸਫਦਰਜੰਗ ਐਨਕਲੇਵ ਪੁਲਿਸ ਸਟੇਸ਼ਨ ਵਿੱਚ ਇੱਕ ਪੀਸੀਆਰ ਕਾਲ ਆਈ ਸੀ, ਜਿਸ ਵਿੱਚ ਜਿਨਸੀ ਸ਼ੋਸ਼ਣ ਦੀ ਰਿਪੋਰਟ ਕੀਤੀ ਗਈ ਸੀ। ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਹ 1 ਜਨਵਰੀ ਨੂੰ ਲੋਧੀ ਰੋਡ ਨੇੜੇ ਮੁਲਜ਼ਮ ਨੂੰ ਮਿਲੀ ਸੀ। ਉਸਨੇ ਆਪਣੇ ਆਪ ਨੂੰ ਇਕ ਕੰਪਨੀ ਡਰਾਈਵਰ ਵਜੋਂ ਪੇਸ਼ ਕੀਤਾ ਅਤੇ ਉਸਨੂੰ ਲਿਫਟ ਦੇਣ ਦੀ ਪੇਸ਼ਕਸ਼ ਕੀਤੀ।

ਪੁਲਿਸ ਨੇ ਦੱਸਿਆ ਕਿ ਸੁਨੀਲ ਨੇ ਮਹਿਲਾ ਤੋਂ ਦਿੱਲੀ 'ਚ ਫਲੈਟ ਲੱਭਣ ਵਿਚ ਮਦਦ ਮੰਗੀ। ਜਿਸ ਤੋਂ ਬਾਅਦ ਦੋਵਾਂ ਨੇ ਫ਼ੋਨ ਨੰਬਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਲਗਾਤਾਰ ਸੰਪਰਕ ਵਿਚ ਰਹੇ। ਔਰਤ ਨੇ ਦੋਸ਼ ਲਾਇਆ ਕਿ 20 ਜੂਨ ਨੂੰ ਸੁਨੀਲ ਨੇ ਉਸ ਨੂੰ ਸਫਦਰਜੰਗ ਬੁਲਾਇਆ, ਜਿੱਥੇ ਉਸ ਨੇ ਉਸ ਨੂੰ ਸ਼ਰਾਬ ਪਿਲਾਈ ਅਤੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਉਹ ਉਸ ਨੂੰ ਇਕ ਹੋਟਲ ਵਿਚ ਲੈ ਗਿਆ ਅਤੇ ਉੱਥੇ ਉਸ ਨਾਲ ਜਬਰ ਜਨਾਹ ਕੀਤਾ।

Businessman Made Woman A Victim Of Lust In Five Star Hotel


Popular Posts
Just Now