ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨੌਕਰੀ ਘੁਟਾਲੇ 'ਚ Lal Yadav ਨੂੰ ਮਿਲੀ ਰਾਹਤ, Delhi court ਨੇ ਲਾਲੂ ਯਾਦਵ, ਤੇਜਸਵੀ ਤੇ ਹੋਰਾਂ ਨੂੰ ਦਿੱਤੀ ਜ਼ਮਾਨਤ

ਨੌਕਰੀ ਘੁਟਾਲੇ 'ਚ Lal Yadav ਨੂੰ ਮਿਲੀ ਰਾਹਤ,  Delhi court ਨੇ ਲਾਲ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਸੋਮਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਜ਼ਮੀਨ ਦੇ ਬਦਲੇ ਨੌਕਰੀ ਘਪਲੇ ਵਿਚ ਲਾਲੂ ਯਾਦਵ ਤੇ ਉਸਦੇ ਪੁੱਤਰ ਤੇਜ ਪ੍ਰਤਾਪ ਤੇ ਤੇਜਸਵੀ ਯਾਦਵ ਸਮੇਤ ਅੱਠ ਹੋਰ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਸਾਰੇ ਨੌਂ ਦੋਸ਼ੀਆਂ ਨੂੰ ਇਹ ਕਹਿੰਦਿਆਂ ਜ਼ਮਾਨਤ ਦੇ ਦਿੱਤੀ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਬਿਨਾਂ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ। ਅਦਾਲਤ ਨੇ ਹਰੇਕ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਹੈ।


ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ


ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਅਦਾਲਤ ਨੇ ਜ਼ਮਾਨਤ ਦਿੰਦੇ ਹੋਏ ਸਾਰੇ ਦੋਸ਼ੀਆਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਈਡੀ ਦੀ ਚਾਰਜਸ਼ੀਟ 'ਤੇ ਨੋਟਿਸ ਲੈਂਦੇ ਹੋਏ 18 ਸਤੰਬਰ ਨੂੰ ਅਦਾਲਤ ਨੇ ਲਾਲੂ ਯਾਦਵ ਅਤੇ 9 ਹੋਰ ਲੋਕਾਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਹਾਲਾਂਕਿ ਈਡੀ ਨੇ ਤੇਜ ਪ੍ਰਤਾਪ ਯਾਦਵ ਨੂੰ ਚਾਰਜਸ਼ੀਟ 'ਚ ਦੋਸ਼ੀ ਨਹੀਂ ਬਣਾਇਆ ਸੀ ਪਰ ਅਦਾਲਤ ਨੇ ਤੇਜ ਪ੍ਰਤਾਪ ਯਾਦਵ ਨੂੰ ਸੰਮਨ ਜਾਰੀ ਕਰਦੇ ਹੋਏ ਕਿਹਾ ਕਿ ਤੇਜ ਪ੍ਰਤਾਪ ਯਾਦਵ ਵੀ ਲਾਲੂ ਯਾਦਵ ਦੇ ਪਰਿਵਾਰ ਦਾ ਮੈਂਬਰ ਹੈ, ਇਸ ਲਈ ਮਨੀ ਲਾਂਡਰਿੰਗ 'ਚ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ।


ਇਹ ਪਹਿਲੀ ਵਾਰ ਹੈ ਜਦੋਂ ਤੇਜ ਪ੍ਰਤਾਪ ਯਾਦਵ ਨੂੰ ਜ਼ਮੀਨ-ਜਾਇਦਾਦ ਮਾਮਲੇ ਵਿਚ ਅਦਾਲਤ ਨੇ ਸੰਮਨ ਕੀਤਾ ਹੈ। ਅਦਾਲਤ ਨੇ ਕਿਹਾ ਸੀ ਕਿ ਵੱਡੀ ਮਾਤਰਾ ਵਿਚ ਜ਼ਮੀਨ ਦਾ ਤਬਾਦਲਾ ਕੀਤਾ ਗਿਆ ਅਤੇ ਯਾਦਵ ਪਰਿਵਾਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ। ਅਦਾਲਤ ਨੇ ਕਿਹਾ ਸੀ ਕਿ ਜ਼ਮੀਨ ਯਾਦਵ ਪਰਿਵਾਰ ਦੇ ਨਾਂ 'ਤੇ ਟਰਾਂਸਫਰ ਕੀਤੀ ਗਈ ਸੀ।

Lal Yadav Gets Relief In Job Scam Delhi Court Grants Bail To Lalu Yadav Tejashwi And Others


Popular Posts
Just Now