ਰਤਨ Tata ਦੀ ਸਿਹਤ ਵਿਗੜੀ, ICU 'ਚ ਦਾਖ਼ਲ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ, ਮਸ਼ਹੂਰ ਸਮਾਜ ਸੇਵਕ ਅਤੇ ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਰਤਨ ਨਵਲ ਟਾਟਾ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸੋਮਵਾਰ ਤੜਕੇ ਉਨ੍ਹਾਂ ਨੂੰ ਐਮਰਜੈਂਸੀ ਵਿਚ ਹਸਪਤਾਲ ਲਿਆਂਦਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਆਈਸੀਯੂ ਵਿਚ ਦਾਖ਼ਲ ਹੈ।
ਜਾਣਕਾਰੀ ਮੁਤਾਬਕ ਰਤਨ ਟਾਟਾ ਨੂੰ ਤੜਕੇ 2 ਵਜੇ ਦੇ ਕਰੀਬ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਸ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਗਿਆ ਸੀ ਅਤੇ ਉਸ ਨੂੰ ਤੁਰੰਤ ਆਈਸੀਯੂ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਸ਼ਾਰੁਖ ਐਸਪੀ ਗੋਲੇਵਾਲਾ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਹਾਲਾਂਕਿ ਹਸਪਤਾਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਆਈ ਹੈ।
Ratan Tata s Health Deteriorated Admitted To ICU