ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਤੋੜਿਆ 90 ਸਾਲਾਂ ਦਾ ਰਿਕਾਰਡ.....

ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਤੋੜਿਆ 90 ਸਾਲਾਂ ਦਾ ਰਿਕਾਰਡ.....


LPTV / Chandigarh

ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਥਿਤੀ ਗਰਮੀ ਕਾਰਣ ਬਦ ਤੋਂ ਵੀ ਬਦਤਰ ਹੋਈ ਪਈ ਹੈ। ਪਾਰਾ ਦਿੱਲੀ ਵਿਚ ਲਗਾਤਾਰ ਵੱਧ ਰਿਹਾ ਹੈ ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੇ ਉੱਤੋਂ ਗਰਮੀ ਦੀ ਦੂਹਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਕੱਲ੍ਹ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨੇ 90 ਸਾਲਾਂ ਦਾ ਰਿਕਾਰਡ ਤੋੜ ਦਿੱਤਾ। 1 ਜੁਲਾਈ 1931 ਨੂੰ ਦਿੱਲੀ ਦਾ ਪਾਰਾ 45 ਡਿਗਰੀ ਦਰਜ ਕੀਤਾ ਗਿਆ ਸੀ। ਕੱਲ੍ਹ ਵੀ ਦਿੱਲੀ ਦੇ ਇਤਿਹਾਸ ਦਾ ਚੌਥਾ ਗਰਮ ਜੁਲਾਈ ਦਾ ਦਿਨ ਸੀ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ। ਇਸ ਗਰਮੀ ਤੋਂ ਕੁਝ ਰਾਹਤ ਮਿਲੇਗੀ, ਇਸਦੀ ਬਹੁਤ ਘੱਟ ਆਸ ਹੈ। ਭਾਰਤੀ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਜੁਲਾਈ ਦੇ ਦੂਜੇ ਹਫ਼ਤੇ ਮੌਨਸੂਨ ਦਿੱਲੀ ’ਚ ਆ ਸਕਦੀ ਹੈ।

·        ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ ਘੱਟ ਤਾਪਮਾਨ 30 ਹੋਵੇਗਾ।
·        ਸਨਿੱਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ ਘੱਟ ਤਾਪਮਾਨ 30 ਡਿਗਰੀ ਰਹੇਗਾ।
·        ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ ਘੱਟ ਤਾਪਮਾਨ 31 ਡਿਗਰੀ ਰਹੇਗਾ।
·        ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ ਘੱਟ ਤਾਪਮਾਨ 31 ਡਿਗਰੀ ਰਹੇਗਾ।

ਇਨ੍ਹਾਂ ਪੰਜ ਦਿਨਾਂ ਵਿੱਚ ਕਿਸੇ ਵੀ ਸਮੇਂ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਜਿੱਥੇ 8 ਜੁਲਾਈ ਤੱਕ ਪੂਰੇ ਦੇਸ਼ ਵਿੱਚ ਮੌਨਸੂਨ ਆਉਣ ਵਾਲਾ ਸੀ, ਪਰ ਹੁਣ ਸਥਿਤੀ ਇਹ ਹੈ ਕਿ ਜੇ ਮੌਨਸੂਨ 15 ਜੁਲਾਈ ਤੱਕ ਵੀ ਆ ਜਾਵੇ ਤਾਂ ਇਹ ਰਾਹਤ ਦੀ ਗੱਲ ਹੋਵੇਗੀ।

The heat broke the 90 year record of people expelled


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now