Baba Siddiqui ਦੇ ਕਤਲ ਕੇਸ 'ਚ ਪੁਲਿਸ ਨੂੰ ਮਿਲੀ ਸਫਲਤਾ, ਲੁਧਿਆਣਾ ਤੋਂ ਇਕ ਵਿਅਕਤੀ ਗ੍ਰਿਫਤਾਰ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿਚ ਲੁਧਿਆਣਾ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਦੱਸਿਆ ਕਿ ਸੁਜੀਤ ਸੁਸ਼ੀਲ ਸਿੰਘ ਨੂੰ ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਯਾਦਵ ਨੇ ਲਿਖਿਆ ਉਹ ਮੁੰਬਈ ਦਾ ਰਹਿਣ ਵਾਲਾ ਹੈ।
ਉਸਨੇ ਕਿਹਾ ਕਿ ਸੁਜੀਤ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ ਅਤੇ ਇੱਕ ਹੋਰ ਦੋਸ਼ੀ ਨਿਤਿਨ ਗੌਤਮ ਸਪਰੇ ਨੇ ਉਸਨੂੰ ਤਿੰਨ ਦਿਨ ਪਹਿਲਾਂ ਬਾਬਾ ਸਿੱਦੀਕੀ ਦੇ ਕਤਲ ਦੀ ਸਾਜ਼ਿਸ਼ ਬਾਰੇ ਜਾਣਕਾਰੀ ਦਿੱਤੀ ਸੀ। ਉਸ ਨੂੰ ਸਾਮਾਨ ਵੀ ਮੁਹੱਈਆ ਕਰਵਾਇਆ ਸੀ। ਮਾਮਲੇ ਦੀ ਜਾਂਚ ਲਈ ਦੋਸ਼ੀ ਨੂੰ ਮੁੰਬਈ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ 'ਚ 66 ਸਾਲਾ ਸਿੱਦੀਕੀ ਦੀ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
Police Got Success In Baba Siddiqui s Murder Case One Person Arrested From Ludhiana