ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਮੁੰਬਈ ਪੁਲਿਸ ਵੱਲੋਂ ਅਮਰੀਕਾ ਤੋਂ Lawrence Bishnoi ਦੇ ਭਰਾ ਅਨਮੋਲ ਬਿਸ਼ਨੋਈ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ, ਰੈੱਡ ਕਾਰਨਰ ਨੋਟਿਸ ਜਾਰੀ

ਮੁੰਬਈ ਪੁਲਿਸ ਵੱਲੋਂ ਅਮਰੀਕਾ ਤੋਂ Lawrence Bishnoi ਦੇ ਭਰਾ ਅਨਮੋਲ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਲੋੜੀਂਦੇ ਗੈਂਗਸਟਰ Lawrence Bishnoi ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ ਅਤੇ ਉਸ ਨੂੰ ਵਿਦੇਸ਼ 'ਚ ਤਲਾਸ਼ ਕਰਨ ਲਈ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੈ।


ਮੁੰਬਈ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਪਚਾਰਿਕਤਾਵਾਂ ਨੂੰ ਪੂਰਾ ਕਰਨ ਲਈ ਕੁਝ ਅਦਾਲਤੀ ਦਸਤਾਵੇਜ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਲਈ ਇਕ ਰਸਮੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇੱਕ ਰੈੱਡ ਕਾਰਨਰ ਨੋਟਿਸ ਇਕ ਇੰਟਰਪੋਲ ਮੈਂਬਰ ਦੇਸ਼ ਦੁਆਰਾ ਇਕ ਲੋੜੀਂਦੇ ਅਪਰਾਧੀ ਨੂੰ ਲੱਭਣ ਅਤੇ ਗ੍ਰਿਫਤਾਰ ਕਰਨ ਲਈ ਕੀਤੀ ਗਈ ਬੇਨਤੀ ਹੈ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਕਿਹਾ ਕਿ ਵਾਰੰਟ ਤੋਂ ਇਲਾਵਾ, ਹਵਾਲਗੀ ਪ੍ਰਕਿਰਿਆ ਨੂੰ ਰਸਮੀ ਬਣਾਉਣ ਲਈ ਪੁਲਿਸ ਨੂੰ ਅਦਾਲਤੀ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ ਦੀ ਵੀ ਲੋੜ ਹੈ।

Mumbai Police Starts Process To Bring Back Lawrence Bishnoi s Brother Anmol Bishnoi From America


Popular Posts
Just Now