ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Monsoon Session- 19 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮੌਨਸੂਨ ਸੈਸ਼ਨ

Monsoon Session- 19 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮੌਨਸੂਨ ਸੈ


LPTV / Chandigarh

ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਕਾਂਗਰਸ ਦੇ ਸੰਸਦ ਮੈਂਬਰ ਸ਼ਕਤੀ ਸਿੰਘ ਗੋਹਿਲ ਨੇ ਟਵਿੱਟਰ ‘ਤੇ ਦੱਸਿਆ ਸੀ ਕਿ ਰਾਜ ਸਭਾ ਦਾ ਅਗਲਾ ਮੌਨਸੂਨ ਸੈਸ਼ਨ 19 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ। ਹਾਲਾਂਕਿ, ਉਨ੍ਹਾਂ ਨੇ ਸਦਨ ਦੀ ਕਾਰਵਾਈ ਦੇ ਸਮੇਂ ਬਾਰੇ ਜਾਣਕਾਰੀ ਨਹੀਂ ਦਿੱਤੀ।

ਇਸ ਤੋਂ ਪਹਿਲਾਂ 29 ਜੂਨ ਨੂੰ ਨਿਊਜ਼ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਸੰਸਦ ਦਾ ਮੌਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਣ ਅਤੇ 13 ਅਗਸਤ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਮ1ਨਸੂਨ ਸੈਸ਼ਨ ਦੌਰਾਨ 20 ਬੈਠਕਾਂ ਹੋਣ ਦੀ ਸੰਭਾਵਨਾ ਹੈ ਜੋ ਤਕਰੀਬਨ ਇੱਕ ਮਹੀਨਾ ਚੱਲਣਗੀਆਂ। ਆਮ ਤੌਰ 'ਤੇ ਸੰਸਦ ਦਾ ਮੌਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੁੰਦਾ ਹੈ ਅਤੇ ਆਜ਼ਾਦੀ ਦਿਵਸ ਤੋਂ ਪਹਿਲਾਂ ਖ਼ਤਮ ਹੁੰਦਾ ਹੈ।

ਸੂਤਰਾਂ ਨੇ ਕਿਹਾ ਸੀ ਕਿ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਸ ਸੈਸ਼ਨ ਦੀ ਮਿਆਦ ਸਬੰਧੀ ਇੱਕ ਸਿਫਾਰਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਕੋਵਿਡ ਨਾਲ ਸਬੰਧਤ ਸਾਰੇ ਪ੍ਰੋਟੋਕਾਲ ਦੀ ਪਾਲਣਾ ਸੰਸਦ ਦੇ ਅਹਾਤੇ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਸੈਸ਼ਨ ਦੌਰਾਨ ਜਿਹੜੇ ਲੋਕ ਅਹਾਤੇ ਵਿਚ ਦਾਖਲ ਹੋਣਗੇ, ਉਹ ਉਦੋਂ ਤੱਕ ਕੋਰੋਨਾ ਵੈਕਸੀਨ ਦੀ ਘੱਟੋ ਘੱਟ ਇੱਕ ਖੁਰਾਕ ਲੈ ਚੁੱਕੇ ਹੋਣਗੇ।

Monsoon Session Monsoon session of Parliament will start from 19 July


Popular Posts
Just Now