ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਾਰ ਤੇ ਬੱਸ ਦੀ ਭਿਆਨਕ ਟੱਕਰ 'ਚ 5 MBBS ਵਿਦਿਆਰਥੀਆਂ ਦੀ ਮੌਤ, 6 ਜ਼ਖਮੀ

5-MBBS-Students-Killed-6-Injured


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕੇਰਲ ਦੇ ਅਲਪੁੱਝਾ ਜ਼ਿਲ੍ਹੇ ਵਿਚ ਸੋਮਵਾਰ ਰਾਤ ਨੂੰ ਇਕ ਕਾਰ ਅਤੇ ਰਾਜ ਟਰਾਂਸਪੋਰਟ ਬੱਸ ਵਿਚਾਲੇ ਹੋਈ ਟੱਕਰ ਵਿਚ ਐੱਮਬੀਬੀਐੱਸ ਪਹਿਲੇ ਸਾਲ ਦੇ ਪੰਜ ਵਿਦਿਆਰਥੀਆਂ ਦੀ ਮੌਤ ਹੋ ਗਈ।


ਸੂਤਰਾਂ ਮੁਤਾਬਕ ਹਾਦਸੇ ਸਮੇਂ ਬੱਸ ਵਿਚ ਸਵਾਰ 15 ਯਾਤਰੀ ਅਤੇ ਕਾਰ 'ਚ ਸਫਰ ਕਰ ਰਹੇ 6 ਵਿਦਿਆਰਥੀ ਵੀ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਉਸ ਸਮੇਂ ਵਾਪਰਿਆ ਜਦੋਂ ਤੇਜ਼ ਮੀਂਹ ਪੈ ਰਿਹਾ ਸੀ। ਗੁਰੂਵਾਯੂਰ-ਕਾਯਾਮਕੁਲਮ ਤੇਜ਼ ਰਫਤਾਰ ਬੱਸ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ 'ਚ 11 ਲੋਕਾਂ 'ਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਵੰਦਨਮ ਦੇ ਟੀਡੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ।


ਇਸ ਘਟਨਾ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਵਿਚ ਵਿਘਨ ਪਿਆ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਮੌਕੇ ਤੋਂ ਹਟਾਇਆ।


ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਮਲਪੁਰਮ ਦੇ ਕੋਟਾਕਲ ਦੇ ਰਹਿਣ ਵਾਲੇ ਦੇਵਨਾਥਨ (19), ਪਲੱਕੜ ਦੇ ਸ਼ੇਖਰੀਪੁਰਮ ਦਾ ਰਹਿਣ ਵਾਲਾ ਸ਼੍ਰੀਦੇਵ ਵਾਲਸਨ (19), ਕੋਟਾਯਮ ਦੇ ਚੇਨਨਾਡੂ ਦਾ ਰਹਿਣ ਵਾਲਾ ਆਯੂਸ਼ ਸ਼ਾਜੀ (19),  ਲਕਸ਼ਦੀਪ ਦੇ ਅੰਦਰੋਥ ਦੇ ਰਹਿਣ ਵਾਲੇ ਪੀਪੀ ਮੁਹੰਮਦ ਇਬਰਾਹਿਮ (19) ਅਤੇ ਕੰਨੂਰ ਦੇ ਪੰਡਿਆਲਾ ਦੇ ਰਹਿਣ ਵਾਲੇ ਮੁਹੰਮਦ ਅਬਦੁਲ ਜੱਬਾਰ (19) ਸ਼ਾਮਲ ਹਨ।

5 MBBS Students Killed 6 Injured In Horrific Collision Between Car And Bus


Popular Posts
Just Now