ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Amritsar Delhi Bullet Train- ਹੁਣ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਸਫਰ ਸਿਰਫ ਦੋ ਘੰਟੇ 'ਚ ਹੋਵੇਗਾ ਤੈਅ, ਬੁਲੇਟ ਟਰੇਨ ਦਾ ਸਰਵੇ ਸ਼ੁਰੂ

Amritsar Delhi Bullet Train- ਹੁਣ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਕੇਂਦਰ ਸਰਕਾਰ ਨੇ ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦਾ ਸਰਵੇ ਸ਼ੁਰੂ ਕਰ ਦਿੱਤਾ ਹੈ। ਬੁਲੇਟ ਟਰੇਨ ਪ੍ਰਾਜੈਕਟ ਲਈ ਹਰਿਆਣਾ ਅਤੇ ਪੰਜਾਬ ਦੇ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਮੁੰਬਈ ਅਹਿਮਦਾਬਾਦ ਬੁਲੇਟ ਟ੍ਰੇਨ ਪ੍ਰਾਜੈਕਟ ਦੇ ਪੂਰਾ ਹੋਣ ਤੋਂ ਬਾਅਦ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਬੁਲੇਟ ਟਰੇਨ ਚਲਾਈ ਜਾਵੇਗੀ।

ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਵਿਚ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਪੰਜਾਬ ਦੇ 186 ਪਿੰਡਾਂ ਤੋਂ ਜ਼ਮੀਨਾਂ ਲਈਆਂ ਜਾਣਗੀਆਂ, ਜਿਨ੍ਹਾਂ ਵਿਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਦੇ ਇਕ-ਇਕ ਪਿੰਡ ਸ਼ਾਮਲ ਹਨ। ਇਹ ਰੇਲਵੇ ਲਾਈਨ ਮੁਹਾਲੀ ਜ਼ਿਲ੍ਹੇ ਦੀ ਡੇਰਾਬੱਸੀ ਉਪ ਮੰਡਲ ਦੇ 24 ਪਿੰਡਾਂ ਵਿਚੋਂ ਲੰਘੇਗੀ।


ਇਸ ਪ੍ਰਾਜੈਕਟ ਤਹਿਤ ਮੁਹਾਲੀ ਤਹਿਸੀਲ ਦੇ 9 ਪਿੰਡਾਂ ਬਾਕਰਪੁਰ, ਰੁੜਕਾ, ਕੰਬਾਲਾ, ਚਿੱਲਾ, ਰਾਏਪੁਰ ਖੁਰਦ, ਦੁਰਾਲੀ, ਸੁਨੇਟਾ, ਰਾਏਪੁਰ ਕਲਾਂ, ਸ਼ਾਮਪੁਰ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਤਹਿਤ ਖਰੜ ਤਹਿਸੀਲ ਦੇ 6 ਪਿੰਡਾਂ ਭਰਤਪੁਰ, ਗਿੱਦੜਪੁਰ, ਚੂਹੜ ਮਾਜਰਾ, ਮੱਛਲੀ ਕਲਾਂ, ਟੋਡਰ ਮਾਜਰਾ ਅਤੇ ਮਜਾਤ ਦੀ ਜ਼ਮੀਨ ਆਵੇਗੀ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ 5 ਗੁਣਾ ਵੱਧ ਰਕਮ ਦਿੱਤੀ ਜਾਵੇਗੀ।


ਕੇਂਦਰ ਸਰਕਾਰ ਅਜਿਹੇ 10 ਰੂਟਾਂ 'ਤੇ ਬੁਲੇਟ ਟਰੇਨ ਚਲਾਉਣ ਦੀ ਯੋਜਨਾ ਬਣਾ ਰਹੀ ਹੈ। ਇਨ੍ਹਾਂ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ। ਜ਼ਮੀਨ ਐਕੁਆਇਰ ਕਰਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਵੀ ਸ਼ੁਰੂ ਹੋ ਗਈ ਹੈ। ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਰੂਟ ਦੀ ਕੁੱਲ ਲੰਬਾਈ 465 ਕਿਲੋਮੀਟਰ ਹੋਵੇਗੀ।


ਇਹ ਹੋਵੇਗਾ ਰੂਟ


ਬੁਲੇਟ ਟਰੇਨ ਦਿੱਲੀ ਤੋਂ ਬਹਾਦਰਗੜ੍ਹ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਤੋਂ ਹੁੰਦੀ ਹੋਈ ਅੰਮ੍ਰਿਤਸਰ ਪਹੁੰਚੇਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਇਹ ਬੁਲੇਟ ਟਰੇਨ ਚੰਡੀਗੜ੍ਹ ਸਮੇਤ ਕੁੱਲ 15 ਸਟੇਸ਼ਨਾਂ 'ਤੇ ਰੁਕੇਗੀ।


ਇੰਨੀ ਹੋਵੇਗੀ ਸਪੀਡ 

ਟਰੇਨ ਦੀ ਵੱਧ ਤੋਂ ਵੱਧ ਰਫ਼ਤਾਰ 350 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਟਰੇਨ ਦੀ ਰਫਤਾਰ 320 ਕਿਲੋਮੀਟਰ ਪ੍ਰਤੀ ਘੰਟਾ (ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ) ਹੋਵੇਗੀ। ਔਸਤ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਹ ਟਰੇਨ ਇਕ ਵਾਰ 'ਚ ਲਗਪਗ 750 ਯਾਤਰੀਆਂ ਨੂੰ ਲਿਜਾਣ ਦੇ ਸਮਰੱਥ ਹੋਵੇਗੀ।


ਹਰ ਜ਼ਿਲ੍ਹੇ 'ਚ ਬਣੇਗਾ ਸਟੇਸ਼ਨ


ਬੁਲੇਟ ਟਰੇਨ ਦੇ ਚੱਲਣ ਨਾਲ ਦਿੱਲੀ ਤੋਂ ਅੰਮ੍ਰਿਤਸਰ ਦਾ ਸਫਰ ਬਹੁਤ ਘੱਟ ਸਮੇਂ ਵਿਚ ਪੂਰਾ ਹੋ ਜਾਵੇਗਾ। ਅਜਿਹੇ 'ਚ ਦਿੱਲੀ-ਅੰਮ੍ਰਿਤਸਰ ਵਿਚਕਾਰ 465 ਕਿਲੋਮੀਟਰ ਦੀ ਦੂਰੀ ਤੈਅ ਕਰਨ 'ਚ 2 ਘੰਟੇ ਤੋਂ ਵੀ ਘੱਟ ਸਮਾਂ ਲੱਗੇਗਾ। ਦਿੱਲੀ ਤੋਂ ਅੰਮ੍ਰਿਤਸਰ ਵਾਇਆ ਹਰਿਆਣਾ ਦੇ ਰੂਟ 'ਤੇ ਹਰ ਜ਼ਿਲ੍ਹੇ 'ਚ ਇਕ ਸਟੇਸ਼ਨ ਬਣਾਇਆ ਜਾਵੇਗਾ। ਜਿਸ 'ਤੇ 61,000 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਹੈ।


 


Amritsar Delhi Bullet Train Survey For Amritsar Delhi Bullet Train Begins Land Will Be Acquired From 343 Villages


Popular Posts
Just Now