ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Fury of the Snowfall - ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵਧੀ ਠੰਢ, ਹਿਮਾਚਲ 'ਚ ਆਵਾਜਾਈ ਪ੍ਰਭਾਵਿਤ, ਦੋ ਮੌਤਾਂ

Snowfall-On-Mountains-Causes-Col


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰੀ ਭਾਰਤ ਵਿਚ ਸਰਦੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੀਆਂ ਉੱਚੀਆਂ ਚੋਟੀਆਂ 'ਤੇ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਮੀਂਹ ਨੇ ਉੱਤਰ-ਪੱਛਮੀ ਭਾਰਤ 'ਚ ਠੰਢ ਨੂੰ ਕਈ ਗੁਣਾ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਵੀ ਸਰਦੀ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਚਾਰ-ਪੰਜ ਦਿਨਾਂ ਤੱਕ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਕਾਰਨ ਰਾਹਤ ਮਿਲਣ ਦੀ ਉਮੀਦ ਘੱਟ ਹੈ।

ਸ਼ਿਮਲਾ, ਧਰਮਸ਼ਾਲਾ, ਕਲਪਾ, ਸੋਲਨ ਅਤੇ ਊਨਾ ਵਰਗੇ ਸ਼ਹਿਰਾਂ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ, ਧਰਮਸ਼ਾਲਾ ਵਿੱਚ 16.0 ਡਿਗਰੀ, ਕਲਪਾ ਵਿੱਚ 2.3 ਡਿਗਰੀ ਅਤੇ ਊਨਾ ਵਿੱਚ 21.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਪਰ ਸ਼ਿਮਲਾ 'ਚ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ ਰਹੀ ਪਰ ਦੁਪਹਿਰ ਬਾਅਦ ਕੁਝ ਸੜਕਾਂ 'ਤੇ ਆਵਾਜਾਈ ਬਹਾਲ ਹੋ ਗਈ।


ਪਹਾੜਾਂ 'ਤੇ ਬਰਫਬਾਰੀ : ਸੈਲਾਨੀਆਂ ਦੀਆਂ ਮੁਸ਼ਕਿਲਾਂ ਵਧੀਆਂ

ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ 'ਚ ਹੋਈ ਤਾਜ਼ਾ ਬਰਫਬਾਰੀ ਨੇ ਪਹਾੜਾਂ ਨੂੰ ਚਿੱਟੀ ਚਾਦਰ ਨਾਲ ਢੱਕ ਦਿੱਤਾ ਹੈ। ਗੁਲਮਰਗ, ਸੋਨਮਰਗ ਅਤੇ ਦੁੱਧਪਥਰੀ ਵਿੱਚ 6.7 ਸੈਂਟੀਮੀਟਰ ਤੱਕ ਬਰਫਬਾਰੀ ਦਰਜ ਕੀਤੀ ਗਈ। ਬਰਫ਼ਬਾਰੀ ਕਾਰਨ ਸ੍ਰੀਨਗਰ-ਲੇਹ ਹਾਈਵੇਅ, ਬਾਂਦੀਪੋਰਾ-ਗੁਰੇਜ਼ ਰੋਡ ਅਤੇ ਕੁਪਵਾੜਾ-ਤੰਗਧਾਰ ਸੜਕ ਬੰਦ ਹੈ। ਲੇਹ 'ਚ ਤਾਪਮਾਨ ਜ਼ੀਰੋ ਤੋਂ 12.8 ਡਿਗਰੀ ਤੱਕ ਹੇਠਾਂ ਪਹੁੰਚ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਸੀ। ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਅਤੇ ਕੁਫਰੀ ਵਿੱਚ ਵੀ ਭਾਰੀ ਬਰਫ਼ਬਾਰੀ ਹੋਈ ਹੈ। ਬਰਫਬਾਰੀ ਕਾਰਨ 87 ਸੜਕਾਂ ਬੰਦ ਹੋ ਗਈਆਂ ਹਨ ਅਤੇ 15 ਹੋਰ ਸੜਕਾਂ ਅਤੇ 18 ਟਰਾਂਸਫਾਰਮਰਾਂ 'ਤੇ ਸੇਵਾਵਾਂ ਵਿੱਚ ਵਿਘਨ ਪਿਆ ਹੈ।


ਸੈਲਾਨੀ ਹਾਦਸਿਆਂ ਦੀ ਮਾਰ ਹੇਠ, ਦੋ ਦੀ ਮੌਤ

ਬਰਫ਼ਬਾਰੀ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੋਇਆ ਹੈ। ਹਿਮਾਚਲ ਪ੍ਰਦੇਸ਼ ਵਿਚ ਦਿੱਲੀ ਦੇ ਇੱਕ ਸੈਲਾਨੀ ਸਮੇਤ ਦੋ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿਚ ਇਕ ਹੋਰ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਲਾਹੌਲ ਅਤੇ ਢੁੱਡੀ ਵਿਚ ਫਸੇ 1300 ਸੈਲਾਨੀਆਂ ਨੂੰ ਸੁਰੱਖਿਅਤ ਬਚਾ ਕੇ ਮਨਾਲੀ ਪਹੁੰਚਾਇਆ ਗਿਆ।


ਮੈਦਾਨੀ ਇਲਾਕਿਆਂ 'ਚ ਠੰਢ ਦਾ ਕਹਿਰ

ਬਰਫ਼ਬਾਰੀ ਅਤੇ ਮੀਂਹ ਤੋਂ ਬਾਅਦ ਦਿੱਲੀ-ਐਨਸੀਆਰ ਸਮੇਤ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ। ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ, ਪਰ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ 8 ਤੋਂ 12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿਣਗੀਆਂ।


Snowfall On Mountains Causes Cold In Plains two Deaths


Popular Posts
Just Now