'One Nation-One Election' - 'ਵਨ ਨੇਸ਼ਨ-ਵਨ ਇਲੈਕਸ਼ਨ' ਬਿੱਲ ਨੂੰ ਮੋਦੀ ਕੈਬਨਿਟ ਦੀ ਮਨਜ਼ੂਰੀ, ਜਲਦ ਹੋਵੇਗਾ ਸੰਸਦ 'ਚ ਪੇਸ਼
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਹੁਣ ਦੇਸ਼ ਦੀਆਂ ਸਾਰੀਆਂ ਚੋਣਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਹੋਣਗੀਆਂ। ਮੋਦੀ ਕੈਬਨਿਟ ਨੇ ਅੱਜ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਬਿੱਲ ਨੂੰ ਅਗਲੇ ਹਫਤੇ ਸੰਸਦ 'ਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਵੀ ਕੈਬਨਿਟ ਨੇ ਰਾਮ ਨਾਥ ਕੋਵਿੰਦ ਕਮੇਟੀ ਵੱਲੋਂ ਤਿਆਰ ਰਿਪੋਰਟ ਨੂੰ ਮਨਜ਼ੂਰੀ ਦਿੱਤੀ ਸੀ।
ਬਿੱਲ ਅਗਲੇ ਹਫਤੇ ਪੇਸ਼ ਕੀਤਾ ਜਾਵੇਗਾ
ਇਸ ਬਿੱਲ ਨੂੰ ਮੋਦੀ ਸਰਕਾਰ ਅਗਲੇ ਹਫਤੇ ਸੰਸਦ 'ਚ ਪੇਸ਼ ਕਰੇਗੀ। ਏਐੱਨਆਈ ਮੁਤਾਬਕ ਮੋਦੀ ਕੈਬਨਿਟ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਉਹ ਇਸ ਬਿੱਲ 'ਤੇ ਸਹਿਮਤੀ ਬਣਾਉਣਾ ਚਾਹੁੰਦੇ ਹਨ। ਸਰਕਾਰ ਬਿੱਲ ਨੂੰ ਚਰਚਾ ਲਈ ਸਾਂਝੀ ਸੰਸਦੀ ਕਮੇਟੀ ਜਾਂ ਜੇਪੀਸੀ ਕੋਲ ਭੇਜੇਗੀ। ਇਸ ਬਿੱਲ ਦਾ ਉਦੇਸ਼ ਇਹ ਹੈ ਕਿ ਸ਼ਹਿਰੀ ਅਤੇ ਪੰਚਾਇਤੀ ਚੋਣਾਂ ਤੋਂ ਇਲਾਵਾ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵੀ 100 ਦਿਨਾਂ ਦੇ ਅੰਦਰ-ਅੰਦਰ ਇੱਕੋ ਸਮੇਂ ਕਰਵਾਈਆਂ ਜਾਣ।
ਕੀ ਹੋਵੇਗਾ ਫਾਇਦਾ
ਸਰਕਾਰ ਮੁਤਾਬਕ ਇੱਕੋ ਸਮੇਂ ਚੋਣਾਂ ਕਰਵਾਉਣ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ।
ਪ੍ਰਸ਼ਾਸਨਿਕ ਵਿਵਸਥਾ ਠੀਕ ਰਹੇਗੀ ਅਤੇ ਸੁਰੱਖਿਆ ਬਲਾਂ ਨੂੰ ਵੀ ਕਿਸੇ ਤਰ੍ਹਾਂ ਦੇ ਤਣਾਅ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
Modi Cabinet Approves One Nation One Election Bill