Social Media 'ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤਾ suicide, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਕਾਰਨ, ਵੀਡੀਓ ਵਾਇਰਲ
Admin / National
ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਇਕ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲਾ ਵਾਰਾਣਸੀ ਦੇ ਲਾਲਪੁਰ ਪਾਂਡੇਪੁਰ ਥਾਣਾ ਖੇਤਰ ਦੇ ਨਈ ਬਸਤੀ ਇਲਾਕੇ ਦਾ ਹੈ। ਇੱਥੇ ਚਾਰ ਬੱਚਿਆਂ ਦੇ ਪਿਤਾ ਅਲਤਾਫ ਖਾਨ ਨੇ ਪਰਿਵਾਰਕ ਕਲੇਸ਼ ਤੋਂ ਤੰਗ ਆ ਕੇ ਫਾਹਾ ਲੈ ਲਿਆ। ਨੌਜਵਾਨ ਦੇ ਇਸ ਕਦਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸ ਦੀ ਇਸ ਕਦਮ ਤੋਂ ਗੁਆਂਢੀ ਵੀ ਹੈਰਾਨ ਹਨ।
ਨੌਜਵਾਨ ਨੇ ਖੁਦਕੁਸ਼ੀ ਕਰਨ ਲਈ ਫਾਹਾ ਲੈਣ ਦਾ ਤਰੀਕਾ ਚੁਣਿਆ। ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਉਸ ਨੇ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਰੱਸੀ ਬੰਨ੍ਹੀ ਅਤੇ ਉਸ 'ਤੇ ਝੂਲ ਗਿਆ। ਪਹਿਲੀ ਨਜ਼ਰੇ ਖ਼ੁਦਕੁਸ਼ੀ ਦਾ ਕਾਰਨ ਉਸ ਦੀ ਪਤਨੀ ਨਾਲ ਨਿੱਜੀ ਝਗੜਾ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਖੁਦਕੁਸ਼ੀ ਕਰਨ ਵਾਲਾ ਨੌਜਵਾਨ ਪੇਸ਼ੇ ਤੋਂ ਡਰਾਈਵਰ ਸੀ, ਉਸ ਦੀ ਪਤਨੀ ਐਲਆਈਸੀ ਏਜੰਟ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੀ ਪਤਨੀ ਦੇ LIC ਏਜੰਟ ਹੋਣ ਤੋਂ ਨਾਰਾਜ਼ ਸੀ। ਉਸ ਨੂੰ ਆਪਣੀ ਪਤਨੀ ਦੇ ਮੀਟਿੰਗਾਂ ਅਤੇ ਸੈਮੀਨਾਰਾਂ ਲਈ ਘਰੋਂ ਬਾਹਰ ਜਾਣ 'ਤੇ ਇਤਰਾਜ਼ ਸੀ। ਪਤਨੀ ਵੱਲੋਂ ਬਾਹਰ ਜਾਣ ਤੋਂ ਇਨਕਾਰ ਕਰਨ ਤੋਂ ਬਾਅਦ ਨੌਜਵਾਨ ਨੇ ਇਹ ਕਦਮ ਚੁੱਕਿਆ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ।
ਖੁਦਕੁਸ਼ੀ ਦੀ ਸੂਚਨਾ ਮਿਲਣ ਤੋਂ ਬਾਅਦ ਏਸੀਪੀ ਵਿਦੁਸ਼ ਸਕਸੈਨਾ ਦੀ ਮੌਜੂਦਗੀ ਵਿੱਚ ਪੁਲਿਸ ਟੀਮ ਮੌਕੇ ’ਤੇ ਪੁੱਜੀ। ਫੋਰੈਂਸਿਕ ਟੀਮ ਨੂੰ ਜਾਂਚ ਲਈ ਬੁਲਾਇਆ ਗਿਆ ਹੈ ਅਤੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Young Man Commits Suicide By Going Live On Social Media Shocking Reason Revealed Video Goes Viral