ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Kazakhstan 'ਚ ਐਮਰਜੈਂਸੀ ਲੈਂਡਿੰਗ ਦੌਰਾਨ ਯਾਤਰੀ ਜਹਾਜ਼ ਹੋਇਆ Crash, 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ, ਬਚਾਅ ਕਾਰਜ ਜਾਰੀ

Kazakhstan 'ਚ ਐਮਰਜੈਂਸੀ ਲੈਂਡਿੰਗ ਦੌਰਾਨ ਯਾਤਰੀ ਜਹਾਜ਼ ਹੋਇਆ Crash,


Admin / International

ਲਾਈਵ ਪੰਜਾਬੀ ਟੀਵੀ ਬਿਊਰੋ : ਕਜ਼ਾਕਿਸਤਾਨ ਵਿਚ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਅਜ਼ਰਬੈਜਾਨ ਏਅਰਲਾਈਨਜ਼ ਦਾ ਸੀ ਅਤੇ ਐਮਰਜੈਂਸੀ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਹਾਦਸੇ 'ਚ 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ ਹਾਦਸਾ ਕਜ਼ਾਕਿਸਤਾਨ ਵਿਚ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਨੇ ਐਮਰਜੈਂਸੀ ਲੈਂਡਿੰਗ ਕਰਨ ਦੀ ਕੋਸ਼ਿਸ਼ ਕੀਤੀ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਇਸ ਜਹਾਜ਼ ਵਿਚ 100 ਤੋਂ ਵੱਧ ਲੋਕ ਸਵਾਰ ਸੀ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਇਸ ਹਾਦਸੇ 'ਚ ਕੁਝ ਲੋਕ ਵਾਲ-ਵਾਲ ਬਚ ਗਏ ਹਨ। ਕਜ਼ਾਕਿਸਤਾਨ ਦੇ ਸਬੰਧਤ ਮੰਤਰਾਲੇ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਹਾਦਸੇ ਵਾਲੀ ਥਾਂ 'ਤੇ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਹਾਜ਼ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਦਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਇਸ ਹਾਦਸੇ ਨਾਲ ਜੁੜੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਜਹਾਜ਼ ਤੇਜ਼ੀ ਨਾਲ ਜ਼ਮੀਨ ਵੱਲ ਡਿੱਗਦਾ ਅਤੇ ਹਾਦਸੇ ਦਾ ਸ਼ਿਕਾਰ ਹੁੰਦਾ ਦੇਖਿਆ ਜਾ ਸਕਦਾ ਹੈ। ਇਨ੍ਹਾਂ ਵੀਡੀਓਜ਼ 'ਚ ਧਮਾਕੇ ਦੀ ਆਵਾਜ਼ ਅਤੇ ਫਿਰ ਅੱਗ ਅਤੇ ਧੂੰਏਂ ਦੇ ਬੱਦਲ ਹਵਾ 'ਚ ਉੱਠਦੇ ਦਿਖਾਈ ਦੇ ਰਹੇ ਹਨ। ਇਹ ਦ੍ਰਿਸ਼ ਹਾਦਸੇ ਦੀ ਤੀਬਰਤਾ ਨੂੰ ਹੋਰ ਸਪੱਸ਼ਟ ਕਰਦਾ ਹੈ। ਮ੍ਰਿਤਕਾਂ ਦੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ ਪਰ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ।

Passenger Plane Crashes During Emergency Landing In Kazakhstan


Popular Posts
Just Now