ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਲਾਸ਼ ਐਂਬੂਲੈਂਸ 'ਚ ਸੀ, ਸਪੀਡ ਬਰੇਕਰ ਕਾਰਨ ਉਛਲੀ, ਝਟਕੇ ਕਾਰਨ ਜ਼ਿੰਦਾ ਹੋਇਆ ਮ੍ਰਿਤਕ ਐਲਾਨਿਆ ਵਿਅਕਤੀ, ਜਾਣੋ ਕੀ ਹੈ ਪੂਰਾ ਮਾਮਲਾ

ਲਾਸ਼ ਐਂਬੂਲੈਂਸ 'ਚ ਸੀ, ਸਪੀਡ ਬਰੇਕਰ ਕਾਰਨ ਉਛਲੀ, ਝਟਕੇ ਕਾਰਨ ਜ਼ਿੰਦਾ ਹ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਮਹਾਰਾਸ਼ਟਰ ਦੇ ਕੋਲਹਾਪੁਰ ਵਿਚ 65 ਸਾਲਾ ਪਾਂਡੁਰੰਗ ਤਾਤਿਆ ਉਲਪੇ ਨਾਲ ਇਕ ਅਜਿਹੀ ਘਟਨਾ ਵਾਪਰੀ, ਜਿਸ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨਿਆ ਜਾ ਸਕਦਾ। ਡਾਕਟਰਾਂ ਦੁਆਰਾ ਮ੍ਰਿਤਕ ਐਲਾਨਣ ਤੋਂ ਬਾਅਦ, ਪਾਂਡੁਰੰਗ ਉਲਪੇ ਅਚਾਨਕ ਐਂਬੂਲੈਂਸ ਵਿਚ ਜ਼ਿੰਦਾ ਹੋ ਗਿਆ। ਇਹ ਘਟਨਾ 16 ਦਸੰਬਰ 2024 ਨੂੰ ਵਾਪਰੀ ਹੈ, ਜਿਸ ਨੇ ਪੂਰੇ ਇਲਾਕੇ ਵਿਚ ਹਲਚਲ ਮਚਾ ਦਿੱਤੀ।


ਜਾਣਕਾਰੀ ਮੁਤਾਬਕ ਕੋਲਹਾਪੁਰ ਦੇ ਕਸਬਾ ਬਾਵੜਾ ਇਲਾਕੇ ਦੇ ਰਹਿਣ ਵਾਲੇ ਪਾਂਡੁਰੰਗ ਉਲਪੇ ਨੂੰ ਉਸ ਦਿਨ ਅਚਾਨਕ ਚੱਕਰ ਆਉਣ ਦੇ ਨਾਲ ਸਾਹ ਲੈਣ ਵਿਚ ਤਕਲੀਫ਼ ਹੋਣ ਲੱਗੀ। ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ। ਉੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ ਪਰ ਕੁਝ ਸਮੇਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ।


ਪਾਂਡੂਰੰਗ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦਾ ਮਾਹੌਲ ਸੀ। ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਸੀ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਘਰ ਲਿਆਉਣ ਦਾ ਫੈਸਲਾ ਕੀਤਾ, ਤਾਂ ਜੋ ਸਾਰੇ ਰਿਸ਼ਤੇਦਾਰ ਉਨ੍ਹਾਂ ਦੇ ਅੰਤਿਮ ਦਰਸ਼ਨ ਕਰ ਸਕਣ। ਰਸਤੇ ਵਿਚ ਜਦੋਂ ਐਂਬੂਲੈਂਸ ਸਪੀਡ ਬਰੇਕਰ ਤੋਂ ਲੰਘੀ ਤਾਂ ਸਰੀਰ ਵਿਚ ਹਰਕਤ ਹੋਈ। ਇਹ ਦੇਖ ਕੇ ਐਂਬੂਲੈਂਸ 'ਚ ਮੌਜੂਦ ਹਰ ਕੋਈ ਹੈਰਾਨ ਰਹਿ ਗਿਆ। ਪਹਿਲਾਂ ਤਾਂ ਕਿਸੇ ਨੂੰ ਯਕੀਨ ਨਹੀਂ ਆਇਆ ਪਰ ਫਿਰ ਪਾਂਡੁਰੰਗ ਸਾਹ ਲੈਣ ਲੱਗ ਪਿਆ।


ਪਰਿਵਾਰ ਵਾਲੇ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲੈ ਗਏ। ਉਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਪਾਂਡੁਰੰਗ ਦੇ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ। ਡਾਕਟਰਾਂ ਦਾ ਕਹਿਣਾ ਹੈ ਕਿ ਸਹੀ ਸਮੇਂ 'ਤੇ ਹਸਪਤਾਲ ਪਹੁੰਚ ਕੇ ਉਸ ਦੀ ਜਾਨ ਬਚਾਈ ਜਾ ਸਕੀ। ਉਸ ਦੀ ਹਾਲਤ ਸਥਿਰ ਕਰਨ ਲਈ ਐਂਜੀਓਪਲਾਸਟੀ ਕੀਤੀ ਗਈ।


15 ਦਿਨਾਂ ਬਾਅਦ ਠੀਕ ਹੋਣ ਤੋਂ ਬਾਅਦ ਪਰਤਿਆ ਘਰ 


ਪਾਂਡੁਰੰਗ ਉਲਪੇ ਨੂੰ ਅਗਲੇ 15 ਦਿਨਾਂ ਲਈ ਹਸਪਤਾਲ ਵਿਚ ਰੱਖਿਆ ਗਿਆ, ਜਿੱਥੇ ਉਸ ਦੀ ਪੂਰੀ ਦੇਖਭਾਲ ਕੀਤੀ ਗਈ। ਉਸਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੁੰਦਾ ਰਿਹਾ ਤੇ ਆਖਰਕਾਰ ਉਹ ਪੂਰੀ ਤਰ੍ਹਾਂ ਤੰਦਰੁਸਤ ਘਰ ਪਰਤ ਆਇਆ। ਇਸ ਘਟਨਾ ਨੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਨਵੀਂ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੱਤਾ।

The Body Was In The Ambulance It Jumped Due To The Speed Breaker The Person Who Was Declared Dead Came Back To Life Due To The Shock Know What Is The Whole Matter


Popular Posts
Just Now