ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Leopard Terror - ਸੁਪੌਲ 'ਚ ਤੇਂਦੂਏ ਦੀ ਦਹਿਸ਼ਤ, ਘਰ 'ਚ ਵੜ ਕੇ 4 ਵਿਅਕਤੀਆਂ ਨੂੰ ਕੀਤਾ ਜ਼ਖਮੀ

Leopard Terror - ਸੁਪੌਲ 'ਚ ਤੇਂਦੂਏ ਦੀ ਦਹਿਸ਼ਤ, ਘਰ 'ਚ ਵੜ ਕੇ 4 ਵਿਅ


Admin / National

ਲਾਈਵ ਪੰਜਾਬੀ ਟੀਵੀ ਬਿਊਰੋ : ਬਿਹਾਰ ਦੇ ਸੁਪੌਲ ਵਿਚ ਤੇਂਦੂਏ ਨੇ ਦਹਿਸ਼ਤ ਮਚਾ ਰੱਖੀ ਹੈ। ਦਰਅਸਲ ਮੰਗਲਵਾਰ ਨੂੰ ਤੇਂਦੂਏ ਦੇ ਹਮਲੇ ਕਾਰਨ ਚਾਰ ਲੋਕ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ।


ਮਿਲੀ ਜਾਣਕਾਰੀ ਮੁਤਾਬਕ ਮਾਮਲਾ ਸੁਪੌਲ ਦੇ ਬਸੰਤਪੁਰ ਬਲਾਕ ਦੇ ਰਾਣੀਗੰਜ ਇਲਾਕੇ ਦਾ ਹੈ। ਘਟਨਾ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਥਾਨਕ ਅਸ਼ੋਕ ਮੰਡਲ ਦੇ ਘਰ ਵਿਚ ਕੁਝ ਕੰਮ ਸਬੰਧੀ ਨੰਦਨ ਕੁਮਾਰ ਗਿਆ, ਜਿੱਥੇ ਉਸ ਨੇ ਚੌਕੀ ਦੇ ਹੇਠਾਂ ਗਰਜਣ ਦੀ ਆਵਾਜ਼ ਸੁਣੀ। ਉਸ ਨੇ ਚੌਕੀ ਦੇ ਅੰਦਰ ਝਾਤੀ ਮਾਰੀ ਤਾਂ ਉੱਥੇ ਇੱਕ ਤੇਂਦੂਆ ਲੁਕਿਆ ਹੋਇਆ ਦੇਖਿਆ। ਤੇਂਦੂਏ ਨੂੰ ਦੇਖ ਕੇ ਨੰਦਨ ਕੁਮਾਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਇਸੇ ਦੌਰਾਨ ਤੇਂਦੂਏ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਤੇਂਦੂਆ ਭੱਜ ਕੇ ਗੁੱਲਾਯ ਮੰਡਲ ਦੇ ਪੂਜਾ ਘਰ ਵਿੱਚ ਦਾਖਲ ਹੋ ਗਿਆ। ਜਦੋਂ ਤੇਂਦੂਆ ਪੂਜਾ ਘਰ ਦੀ ਕੰਧ ਅਤੇ ਛੱਤ ਦਾ ਟੀਨ ਤੋੜ ਕੇ ਬਾਹਰ ਨਿਕਲਣ ਲੱਗਾ ਤਾਂ ਇਸ ਨੇ ਭਗਵਾਨਪੁਰ ਪੰਚਾਇਤ ਦੇ ਪੀਆਰਐਸ ਸ਼ਿਵਰੰਜਨ ਕੁਮਾਰ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਤੋਂ ਇਲਾਵਾ ਤੇਂਦੂਆ ਨੇ ਦੋ ਹੋਰ ਵਿਅਕਤੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਮੂਲੀ ਜ਼ਖ਼ਮੀ ਕਰ ਦਿੱਤਾ। ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।


ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਜੰਗਲਾਤ ਵਿਭਾਗ ਅਤੇ ਪੁਲਿਸ ਨੂੰ ਸੂਚਨਾ ਦਿੱਤੀ। 

Leopard Terror In Supaul Entered House And Injured 4 People


Popular Posts
Just Now